ਪਾਕਿਸਤਾਨ ‘ਚ ਅਗਵਾ ਹੋਈ ਗੁਰਦੁਆਰਾ ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਧੀ ਘਰ ਪਰਤੀ

ਲਾਹੌਰ ‘ਚ ਲਾਪਤਾ ਹੋਈ ਗੁਰਦੁਆਰਾ ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਧੀ ਬੁਲਬੁਲ ਕੌਰ ਮਿਲ ਗਈ ਹੈ। ਇਸ ਤੋਂ ਬਾਅਦ ਬੁਲਬੁਲ ਕੌਰ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ। ਬੁਲਬੁਲ ਦੇ ਮਾਤਾ-ਪਿਤਾ ਵਲੋਂ ਕੋਰਟ ਨੂੰ ਬੇਨਤੀ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਉਸ ਨਾਲ ਮੁਲਾਕਾਤ ਦੀ ਇਜਾਜ਼ਤ ਦੇ ਦਿੱਤੀ ਗਈ। ਉਸ ਵਲੋਂ ਮਾਤਾ-ਪਿਤਾ ਨਾਲ ਘਰ ਜਾਣ ਦੀ ਇੱਛਾ ਜ਼ਾਹਿਰ ਕੀਤੀ ਗਈ, ਜਿਸ ਨੂੰ ਕੋਰਟ ਨੇ ਮਨਜ਼ੂਰ ਕਰ ਦਿੱਤਾ।

ਪਾਕਿਸਤਾਨ ਦੇ ਸਿੱਖ ਭਾਈਚਾਰੇ ਵਲੋਂ ਉਸ ਨੂੰ ਲੱਭਣ ਲਈ ਅਟੋਕ ਪੁਲਿਸ ਦਾ ਧੰਨਵਾਦ ਕੀਤਾ ਗਿਆ। ਬੁਲਬੁਲ ਪਿਛਲੇ ਕਈ ਦਿਨਾਂ ਤੋਂ ਲਾਪਤਾ ਸੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਮਾਮਲਾ ਚੁੱਕਣ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰਨ ਤੋਂ ਬਾਅਦ ਇਹ ਮਾਮਲੇ ਅੰਤਰਾਸ਼ਟਰੀ ਪੱਧਰ ‘ਤੇ ਭਖ ਗਿਆ ਸੀ।

ਬੁਲਬੁਲ ਕੌਰ ਨੂੰ ਕੁੱਝ ਦਿਨ ਪਹਿਲਾਂ ਦੋ ਮੁਸਲਿਮ ਨੌਜਵਾਨਾਂ ਨੇ ਅਗਵਾ ਕਰ ਲਿਆ ਸੀ। ਮਨਜਿੰਦਰ ਸਿਰਸਾ ਨੇ ਦੱਸਿਆ ਕਿ ਬੁਲਬੁਲ ਕੌਰ ਦੇ ਸਹੀ ਸਲਾਮਤ ਘਰ ਪੁੱਜਣ ਦਾ ਮੁੱਖ ਕਾਰਨ ਇਸ ਮਸਲੇ ’ਤੇ ਸਾਰਿਆਂ ਵੱਲੋਂ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨਾ ਹੈ। ਇਸ ਦੌਰਾਨ ਇਸਤਰੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਬੀਬੀ ਰਣਜੀਤ ਕੌਰ ਦੀ ਅਗਵਾਈ ਹੇਠ ਮਹਿਲਾ ਵਿੰਗ ਮੈਂਬਰਾਂ ਨੇ ਮੋਮਬੱਤੀ ਮਾਰਚ ਵੀ ਕੱਢਿਆ।

  • 1.2K
  •  
  •  
  •  
  •