ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, ਟਲਿਆ ਗ੍ਰਿਫ਼ਤਾਰੀ ਦਾ ਖ਼ਤਰਾ

1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਲਾਪਤਾ ਕੇਸ ਦੇ ਦੋਸ਼ੀ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸੁਮੇਧ ਸਿੰਘ ਸੈਣੀ ਨੂੰ ਪੱਕੀ ਪੇਸ਼ਗੀ ਜ਼ਮਾਨਤ ਦੇ ਦਿੱਤੀ ਹੈ। ਇਸ ਮੁਤਾਬਕ ਹੁਣ ਪੁਲਿਸ ਸੁਮੇਧ ਸਿੰਘ ਸੈਣੀ ਨੂੰ ਮੁਲਤਾਨੀ ਕੇਸ ਤੋਂ ਬਿਨ੍ਹਾਂ ਕਿਸੇ ਵੀ ਕੇਸ ‘ਚ ਬਿਨਾਂ ਇਕ ਹਫ਼ਤੇ ਦਾ ਨੋਟਿਸ ਦਿੱਤਿਆਂ ਗ੍ਰਿਫ਼ਤਾਰ ਨਹੀਂ ਕਰ ਸਕਦੀ। ਕੇਸ ’ਤੇ ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਵੇਗੀ।

ਇਸ ਫੈਸਲੇ ਦੇ ਨਾਲ ਸੁਮੇਧ ਸਿੰਘ ਸੈਣੀ ਲਈ ਗ੍ਰਿਫ਼ਤਾਰੀ ਦਾ ਖ਼ਤਰਾ ਟਲ ਗਿਆ ਹੈ ਕਿਉਂਕਿ ਸੁਪਰੀਮ ਕੋਰਟ ਮੁਲਤਾਨੀ ਕੇਸ ਵਿੱਚ ਸੈਣੀ ਨੂੰ ਗ੍ਰਿਫਤਾਰੀ ਤੋਂ ਅੰਤਰਿਮ ਰਾਹਤ ਪਹਿਲਾਂ ਹੀ ਦੇ ਚੁੱਕੀ ਹੈ। ਸੈਣੀ ਦੇ ਵਕੀਲ ਵਿਨੋਦ ਘਈ ਨੇ ਕਿਹਾ ਕਿ ਸੈਣੀ ਨੂੰ ਡਰ ਸੀ ਕਿ ਸਿੱਟ ਕੋਲ ਪੇਸ਼ ਹੋਣ ਮੌਕੇ ਪੰਜਾਬ ਪੁਲਿਸ ਉਸ ਨੂੰ ਕਿਸੇ ਹੋਰ ਕੇਸ ਵਿੱਚ ਗ੍ਰਿਫ਼ਤਾਰ ਕਰ ਸਕਦੀ ਹੈ ਤੇ ਹੁਣ ਇਸ ਰਾਹਤ ਨਾਲ ਡੀਜੀਪੀ ਦਾ ਇਹ ਖ਼ਦਸ਼ਾ ਦੂਰ ਹੋ ਗਿਆ ਹੈ।

ਸਾਬਕਾ ਡੀਜੀਪੀ ਮੁਹਾਲੀ ਪੁਲੀਸ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਸਿੱਟ ਦੇ ਮੈਂਬਰ ਕਈ ਘੰਟੇ ਮਟੌਰ ਥਾਣੇ ਵਿੱਚ ਸੈਣੀ ਦੀ ਉਡੀਕ ਕਰਦੇ ਰਹੇ। ਸਾਬਕਾ ਡੀਜੀਪੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਉੱਤੇ ਇਸ਼ਤਿਹਾਰ ਚਿਪਕਾ ਕੇ ਉਨ੍ਹਾਂ ਨੂੰ 23 ਸਤੰਬਰ ਨੂੰ ਗਿਆਰਾਂ ਵਜੇ ਸਿੱਟ ਸਾਹਮਣੇ ਪੇਸ਼ ਹੋਣ ਲਈ ਆਖਿਆ ਗਿਆ ਸੀ। ਪਰ ਸੈਣੀ ਵੱਲੋਂ ਹਾਜ਼ਰ ਨਾ ਹੋਣ ਕਰਕੇ ਸਿੱਟ ਟੀਮ ਨੂੰ ਵਾਪਸ ਮੁੜਨਾ ਪਿਆ।

  • 108
  •  
  •  
  •  
  •