ਕਿਸਾਨਾਂ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਹਮਾਇਤ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ 25 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਬੰਦ ਰੱਖਣ ਦਾ ਐਲਾਨ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿਸਾਨੀ ਦੇਸ਼ ਦੀ ਰੀੜ ਦੀ ਹੱਡੀ ਹੈ, ਜਿਸ ਨੂੰ ਦਬਾਉਣ ਅਤੇ ਤਬਾਹ ਕਰਨ ਵਾਲੇ ਬਿੱਲ ਪ੍ਰਵਾਨ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਆਖਿਆ ਕਿ ਜੇਕਰ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਇਨ੍ਹਾਂ ਬਿੱਲਾਂ ਨਾਲ ਸਹਿਮਤ ਨਹੀਂ ਹਨ, ਤਾਂ ਫਿਰ ਕੇਂਦਰ ਸਰਕਾਰ ਨੂੰ ਇਹ ਬਿੱਲ ਧੱਕੇ ਨਾਲ ਲਾਗੂ ਨਹੀਂ ਕਰਨੇ ਚਾਹੀਦੇ। ਭਾਈ ਲੌਂਗੋਵਾਲ ਨੇ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਬਿੱਲ ਲਾਗੂ ਕੀਤੇ ਜਾਂਦੇ ਹਨ ਤਾਂ ਪਹਿਲਾਂ ਹੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀ ਹਾਲਤ ਹੋਰ ਨਿੱਘਰ ਜਾਵੇਗੀ। ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਹਾਲਾਤਾਂ ਤੇ ਭਾਵਨਾਵਾਂ ਨੂੰ ਸਮਝੇ ਅਤੇ ਉਨ੍ਹਾਂ ਦੇ ਹੱਕ ਵਿਚ ਫੈਸਲਾ ਕਰੇ।

  • 151
  •  
  •  
  •  
  •