ਇੰਗਲੈਂਡ ਦੇ ਗੁਰਦੁਆਰਾ ਸਾਹਿਬ ‘ਚੋਂ ਵੀ ਉੱਠੀ ਖੇਤੀ ਬਿੱਲਾਂ ਦੇ ਵਿਰੋਧ ‘ਚ ਆਵਾਜ਼

ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਭਰ ਸਮੇਤ ਵੱਖ-ਵੱਖ ਰਾਜਾਂ ਵਿਚ ਰੋਸ ਪ੍ਰਦਰਸ਼ਨ ਹੋ ਰਹੇ ਹਨ। ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨੇ ਮਿਲ ਕੇ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਸੀ।

ਖੇਤੀ ਬਿੱਲਾਂ ਦੇ ਵਿਰੋਧ ਵਿਚ ਭਾਰਤ ਸਰਕਾਰ ਖਿਲਾਫ਼ ਹੋ ਰਹੇ ਮੁਜ਼ਾਹਰਿਆਂ ਦੀ ਗੂੰਜ ਵਿਦੇਸ਼ਾਂ ਤੱਕ ਪਹੁੰਚ ਗਈ ਹੈ। ਇੰਗਲੈਂਡ ਦੇ ਸ਼ਹਿਰ ਸਮੈਦਿਕ ਵਿਚ ਵੀ ਸਿੱਖ ਭਾਈਚਾਰੇ ਵੱਲੋਂ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਗਿਆ। ਸਿੱਖ ਭਾਈਚਾਰੇ ਵੱਲੋਂ ਕੁੱਝ ਸਮੇਂ ਲਈ ਟ੍ਰੈਫ਼ਿਕ ਰੋਕ ਕੇ ਆਪਣਾ ਰੋਸ ਜ਼ਾਹਿਰ ਕੀਤਾ ਗਿਆ। ਪਹੁੰਚੀ ਸਿੱਖ ਸੰਗਤ ਨੇ ਕਿਹਾ ਕਿ ਮੋਦੀ ਸਰਕਾਰ ਨੇ ਇਹ ਕਿਸਾਨ ਮਾਰੂ ਬਿੱਲ ਕੋਰੋਨਾ ਜਿਹੀ ਭਿਆਨਕ ਮਹਾਂਮਾਰੀ ਵਿਚ ਲਿਆ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।

ਸਮੈਦਿਕ ਦੇ ਗੁਰਦੁਵਾਰਾ ਸਾਹਿਬ ਦੀ ਕਮੇਟੀ ਦੇ ਨਾਲ ਕਥਾ ਵਾਚਕ ਗਿਆਨੀ ਬਲਬੀਰ ਸਿੰਘ, ਭਾਈ ਫੌਜਾ ਸਿੰਘ ਪੰਜਾਬ ਤੋਂ ਆਏ ਵਿਦਿਆਥੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਅਵਾਜ਼ ਚੁੱਕੀ ਤੇ ਕਿਹਾ ਜੇਕਰ ਸਾਨੂੰ ਅੰਤਰਰਾਸ਼ਟਰੀ ਪੱਧਰ ‘ਤੇ ਵੀ ਆਵਾਜ਼ ਚੁੱਕਣੀ ਪਈ ਤਾਂ ਉਹ ਲੋਕਲ ਐੱਮ. ਪੀ. ਸਹਿਬਾਨਾਂ ਨਾਲ ਮਿਲ ਕੇ ਇੰਗਲੈਂਡ ਦੀ ਪਾਰਲੀਮੈਂਟ ਵਿਚ ਵੀ ਮੁੱਦਾ ਲੈ ਕੇ ਜਾਣਗੇ। ਕੇਂਦਰ ਸਰਕਾਰ ਨੂੰ ਬਿੱਲ ਰੱਦ ਕਰਨ ਲਈ ਜ਼ੋਰ ਪਾਇਆ ਜਾਵੇਗਾ।

  • 435
  •  
  •  
  •  
  •