ਕੈਪਟਨ ਨੇ ਕਿਸਾਨ ਆਗੂਆਂ ਨੂੰ ਦਿੱਤਾ ਭਰੋਸਾ; ਪੰਜਾਬ ਸਰਕਾਰ ਵਿਸ਼ੇਸ਼ ਇਜਲਾਸ ਸੱਦ ਖੇਤੀ ਕਾਨੂੰਨਾਂ ਨੂੰ ਰੱਦ ਕਰੇਗੀ

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਵਿਰੋਧ ਦੇ ਸਬੰਧ ਵਿਚ 31 ਕਿਸਾਨਾਂ ਜਥੇਬੰਦੀਆਂ ਨਾਲ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਕੈਪਟਨ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਹਫਤੇ ਦੇ ਅੰਦਰ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਕੇ ‌ਤਿੰਨੇ ਖੇਤੀ ਬਿੱਲਾਂ, ਜੋ ਹੁਣ ਰਾਸ਼ਟਰਪਤੀ ਦੇ ਦਸਤਖ਼ਤਾਂ ਤੋਂ ਬਾਅਦ ਕਾਨੂੰਨ ਬਣੇ ਹਨ ਅਤੇ ਬਿਜਲੀ ਐਕਟ 2020 ਨੂੰ ਰੱਦ ਕੀਤਾ ਜਾਵੇਗਾ।

ਇਸ ਸੰਬੰਧ ਵਿਚ ਕੈਪਟਨ ਨੇ ਕਿਹਾ ਕਿ ਇਸ ਖੇਤੀ ਕਾਨੂੰਨ ਨੂੰ ਰੱਦ ਕਰਾਉਣ ਲਈ ਪੰਜਾਬ ਸਰਕਾਰ ਹਰ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬਚਾਉਣ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਅਖੀਰ ਤੱਕ ਸੰਘਰਸ਼ ਕਰੇਗੀ ਅਤੇ ਸੂਬੇ ਦੇ ਕਿਸਾਨਾਂ ਨੂੰ ਹੋਰ ਪ੍ਰਭਾਵਿਤ ਨਹੀਂ ਹੋਣ ਦਿਆਂਗੇ ਤੇ ਹਰ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਹਾਂ।

31 ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਸਰਕਾਰ ਨੂੰ ਧਮਕੀ ਦਿੱਤੀ ਹੈ ਕਿ ਉਨ੍ਹਾਂ ਵੱਲੋਂ ਗਵਰਨਰ ਹਾਊਸ ਦਾ ਵੀ ਘਿਰਾਓ ਕੀਤਾ ਜਾ ਸਕਦਾ ਹੈ। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਉਹ ਹਰ ਹੀਲਾ ਵਰਤਣਗੇ।

  • 131
  •  
  •  
  •  
  •