ਸੁਮੇਧ ਸੈਣੀ ਨੂੰ ਜਾਂਚ ’ਚ ਸ਼ਾਮਲ ਹੋਣ ਲਈ ਤੀਜਾ ਨੋਟਿਸ ਜਾਰੀ

ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਪੁਲੀਸ ਵੱਲੋਂ ਅੱਜ ਤੀਜਾ ਨੋਟਿਸ ਜਾਰੀ ਕੀਤਾ ਗਿਆ। ਉਸ ਨੂੰ ਮਟੌਰ ਥਾਣੇ ’ਚ 30 ਸਤੰਬਰ ਨੂੰ ਸਵੇਰੇ 11 ਵਜੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਕੋਲ ਤਫ਼ਤੀਸ਼ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਸਿਟ ਦੇ ਇੱਕ ਮੈਂਬਰ ਨੇ ਦੱਸਿਆ ਕਿ ਬੀਤੇ ਦਿਨ ਵੀ ਸੈਣੀ ਤੋਂ ਮਟੌਰ ਥਾਣੇ ਵਿੱਚ ਪੁੱਛਗਿੱਛ ਕੀਤੀ ਗਈ ਸੀ ਪਰ ਹਾਲੇ ਵੀ ਬਹੁਤ ਸਾਰੇ ਅਹਿਮ ਤੱਥਾਂ ਬਾਰੇ ਜਾਣਕਾਰੀ ਨਹੀਂ ਮਿਲੀ। ਸੂਤਰਾਂ ਦਾ ਕਹਿਣਾ ਹੈ ਕਿ ਭਲਕੇ ਵਾਅਦਾ ਮੁਆਫ਼ ਗਵਾਹ ਬਣੇ ਅਤੇ ਚਸ਼ਮਦੀਦ ਗਵਾਹਾਂ ਨੂੰ ਵੀ ਸੱਦਿਆ ਜਾ ਸਕਦਾ ਹੈ ਕਿਉਂਕਿ ਮਾਮਲੇ ਦੀ ਤਹਿ ਤੱਕ ਜਾਣ ਲਈ ਵਾਅਦਾ ਮੁਆਫ਼ ਗਵਾਹ ਅਤੇ ਚਸ਼ਮਦੀਦ ਗਵਾਹਾਂ ਅਤੇ ਸੈਣੀ ਨੂੰ ਆਹਮੋ ਸਾਹਮਣੇ ਬਿਠਾ ਕੇ ਪੁੱਛਗਿੱਛ ਲਾਜ਼ਮੀ ਹੈ।

  • 83
  •  
  •  
  •  
  •