ਪੰਜਾਬ ‘ਚ ਅਨਲੌਕ-5 ਤਹਿਤ ਐਤਵਾਰ ਤੇ ਰਾਤ ਦਾ ਕਰਫ਼ਿਊ ਹਟਾਇਆ

ਦੇਸ਼ ਭਰ ਤੋਂ ਇਲਾਵਾ ਪੰਜਾਬ ‘ਚ ਕੋਰੋਨਾ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਲਾਕਡਾਊਨ ਲਗਾਇਆ ਹੋਇਆ ਸੀ। ਅੱਜ ਕੈਪਟਨ ਸਰਕਾਰ ਨੇ ਕੋਰੋਨਾ ਦੇ ਚੱਲਦਿਆਂ ਲਗਾਏ ਗਏ ਐਤਵਾਰ ਦੇ ਕਰਫ਼ਿਊ ਨੂੰ ਹਟਾ ਦਿੱਤਾ ਹੈ। ਇਸ ਦੇ ਇਲਾਵਾ ਪੰਜਾਬ ‘ਚ ਰਾਤ ਦਾ ਕਰਫਿਊ ਵੀ ਖ਼ਤਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਆਹ ਤੇ ਭੋਗ ਮੌਕੇ ਵੀ 100 ਲੋਕਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ।

ਇਸ ਤੋਂ ਪਹਿਲਾਂ ਬੀਤੇ ਦਿਨ ਅਨਲਾਕ 5 ਲਈ ਕੇਂਦਰੀ ਗ੍ਰਹਿ ਮੰਤਰਾਲਾ ਨੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਸਨ। 15 ਅਕਤੂਬਰ ਤੋਂ ਦੇਸ਼ ‘ਚ ਸਿਨੇਮਾ ਹਾਲ, ਥੀਏਟਰ, ਮਲਟੀਪਲੈਕਸ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹ ਜਾਣਗੇ। ਇਸ ਦੇ ਲਈ ਸੂਚਨਾ ਪ੍ਰਸਾਰਣ ਮੰਤਰਾਲਾ ਵਿਸਥਾਰ ਨਾਲ ਦਿਸ਼ਾ-ਨਿਰਦੇਸ਼ ਜਾਰੀ ਕਰੇਗਾ।

ਸਿੱਖਿਆ ਅਦਾਰੇ ਖੋਲ੍ਹਣ ਦਾ ਫੈਸਲਾ 15 ਅਕਤੂਬਰ ਤੋਂ ਬਾਅਦ ਲਿਆ ਜਾਏਗਾ। ਕੇਂਦਰ ਸਰਕਾਰ ਨੇ ਅਨਲੌਕ 5 ਦੀਆਂ ਨਵੀਆਂ ਹਦਾਇਤਾਂ ‘ਚ ਸਕੂਲ ਖੋਲ੍ਹਣ ਦਾ ਫੈਸਲਾ ਸੂਬਾ ਸਰਕਾਰਾਂ ‘ਤੇ ਛੱਡ ਦਿੱਤਾ ਹੈ। ਇੰਨ੍ਹਾਂ ਛੋਟਾਂ ਨਾਲ ਹਾਲਾਤ ਆਮ ਵਾਂਗ ਹੋਣ ਲੱਗ ਜਾਣਗੇ।

  • 67
  •  
  •  
  •  
  •