ਸਿੱਖ ਜਥੇਬੰਦੀਆਂ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼ ਕੈਲੀਫੋਰਨੀਆ ‘ਚ ਭਾਰਤੀ ਅੰਬੈਸੀ ਘੇਰਨ ਦਾ ਐਲਾਨ

ਭਾਰਤ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਣਾਏ ਗਏ ਕਾਨੂੰਨਾਂ ਖਿਲਾਫ ਪੰਜਾਬ ਦੇ ਨਾਲ-ਨਾਲ ਵਿਦੇਸ਼ਾਂ ਵਿਚ ਬੈਠੇ ਪੰਜਾਬੀ ਵੀ ਕਿਸਾਨੀ ਨੂੰ ਬਚਾਉਣ ਦੇ ਸੰਘਰਸ਼ ਵਿਚ ਸ਼ਾਮਲ ਹੋਣ ਲੱਗੇ ਹਨ। ਕੁੱਝ ਦਿਨ ਪਹਿਲਾਂ ਵੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਨਿਊਯਾਰਕ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਯੂ.ਐਨ.ੳ ਦੇ ਸਾਹਮਣੇ ਇਸ ਕਾਲੇ ਕਾਨੂੰਨ ਨੂੰ ਲੈ ਕੇ ਭਾਰੀ ਰੋਸ ਮੁਜ਼ਾਹਰਾ ਕੀਤਾ ਗਿਆ ਸੀ।

ਹੁਣ ਇਸੇ ਤਰ੍ਹਾਂ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਸਿੱਖਾਂ ਵੱਲੋਂ ਕਿਸਾਨਾਂ ਦੇ ਹੱਕਾਂ ਲਈ ਅਤੇ ਕਾਲੇ ਕਾਨੂੰਨਾ ਦੇ ਵਿਰੋਧ ਵਿਚ 3 ਅਕਤੂਬਰ ਨੂੰ 11 ਵਜੇ ਸੈਨਫਰਾਂਸਿਸਕੋ ਸਥਿਤ ਭਾਰਤੀ ਅੰਬੈਸੀ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

ਇਸ ਰੋਸ ਮੁਜ਼ਾਹਰੇ ਵਿਚ ਸਮੂਹ ਸੰਗਤਾਂ ਨੂੰ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਗੁਰਦੁਆਰਾ ਸਾਹਿਬ ਫਰੀਮਾਂਟ, ਗੁਰਦੁਆਰਾ ਸਾਹਿਬ ਸਕਾਟਕਟਨ, ਗੁਰਦੁਆਰਾ ਸਾਹਿਬ ਐਲ ਸਬਰਾਂਟੇ, ਗੁਰਦੁਆਰਾ ਸਾਹਿਬ ਮਿਲਪੀਟਸ, ਗੁਰਦੁਆਰਾ ਸਾਹਿਬ ਬਰਾਡਸਾਹ, ਦਸਮੇਸ ਦਰਬਾਰ ਟਰੇਸੀ, ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਪੰਚਾਇਤ, ਸਿੱਖ ਫੈਡਰੇਸ਼ਨ ਯੂਐਸਏ, ਸਿੱਖ ਯੂਥ ਆਫ ਅਮਰੀਕਾ, ਖਾਲਿਸਤਾਨ ਯੂਥ ਫੈਡਰੇਸ਼ਨ, ਸਿੱਖਸ ਫਾਰ ਹਿਊਮੈਨਟੀ, ਕੈਲੀਫੋਰਨੀਆ ਗਤਕਾ ਦਲ ਵੱਲੋਂ ਸਾਂਝਾ ਪੋਸਟਰ ਜਾਰੀ ਕੀਤਾ ਗਿਆ।

  • 1.4K
  •  
  •  
  •  
  •