ਭਾਰਤੀ ਪਾਰਲੀਮੈਂਟ ਦੇ ਸਾਹਮਣੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਨੌਜਵਾਨਾਂ ਦਾ ਜਥੇਦਾਰ ਨੇ ਕੀਤਾ ਸਨਮਾਨ

ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲ ਸੰਬੰਧੀ ਨਵੇਂ ਕਾਨੂੰਨ ਪਾਸ ਕਰਨ ‘ਤੇ ਦੇਸ਼ ਭਰ ‘ਚ ਉੱਠੇ ਵਿਦਰੋਹ ਤਹਿਤ ਪੰਜਾਬ ਦੇ ਰੋਪੜ ਇਲਾਕੇ ਨਾਲ ਸਬੰਧਤ ਪੰਜ ਗੁਰਸਿੱਖ ਨੌਜਵਾਨਾਂ ਵੱਲੋਂ ਭਾਰਤੀ ਪਾਰਲੀਮੈਂਟ ਦੇ ਸਾਹਮਣੇ ਪਿਛਲੇ ਕਈ ਦਿਨਾਂ ਤੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਉੱਥੇ ਅਚਾਨਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਉਕਤ ਨੌਜਵਾਨਾਂ ਨੂੰ ਥਾਪੜਾ ਦਿੱਤਾ।

ਇੱਥੇ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ। ਸਨਮਾਨ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ, ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੇ ਕਾਨੂੰਨ ਲਿਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।

ਇਹ ਗੁਰਸਿੱਖ ਨੌਜਵਾਨ ਕਿਸਾਨ ਪਿਛਲੇ ਚਾਰ ਦਿਨਾਂ ਤੋਂ ਹੱਥਾਂ ‘ਚ ਤਖਤੀਆਂ ਲੈ ਕੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਥੇਦਾਰ ਦੇ ਆਉਣ ਨਾਲ ਉਨ੍ਹਾਂ ਦੀ ਹੌਸਲਾ ਅਫਜਾਈ ਹੋਈ ਹੈ ਤੇ ਉਹ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਬੇਨਤੀ ਕਰਦੇ ਹਨ ਕਿ ਵੱਧ ਤੋਂ ਵੱਧ ਲੋਕ ਪਾਰਲੀਮੈਂਟ ਸਾਹਮਣੇ ਧਰਨੇ ‘ਚ ਸ਼ਾਮਲ ਹੋਣ।

  • 112
  •  
  •  
  •  
  •