ਨਾਰਵੇ ‘ਚ ਲੰਬੀ ਜੱਦੋ-ਜਹਿਦ ਮਗਰੋਂ ਦਸਤਾਰ ਸਬੰਧੀ ਕਾਨੂੰਨ ਬਦਲਿਆ

ਅੰਮਿ੍ਤਪਾਲ ਸਿੰਘ ਮਿਊਂਸਪਲ ਕਮਿਸ਼ਨਰ ਦਰਮਨ (ਨਾਰਵੇ) ਨੇ ਕਈ ਸਾਲਾਂ ਦੀ ਜੱਦੋ-ਜਹਿਦ ਪਿੱਛੋਂ ਪੱਗ ਬੰਨ੍ਹਣ ਦੇ ਵਿਸ਼ੇਸ਼ ਸਟਾਈਲ ਸਬੰਧੀ ਸਰਕਾਰ ਤੋਂ ਆਪਣੀ ਮੰਗ ਮੰਨਵਾਉਣ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਅਪਣੇ ਗ੍ਰਹਿ ਸਰਹਿੰਦ ਵਿਖੇ ਜਾਣਕਾਰੀ ਦਿੰਦੇ ਹੋਏ ਪਰਮਜੀਤ ਕੌਰ ਸਰਹਿੰਦ ਨੇ ਦੱਸਿਆ ਕਿ ਨਾਰਵੇ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਕੰਨਾਂ ਤੋਂ ਦਸਤਾਰ ਚੁੱਕ ਕੇ ਪਾਸਪੋਰਟ ਉੱਤੇ ਫ਼ੋਟੋ ਲਵਾਉਣ ਲਈ ਕਾਨੂੰਨ ਪਾਸ ਕੀਤਾ ਤਾਂ ਸਿੱਖ ਭਾਈਚਾਰੇ ਨੇ ਦਸਤਾਰ ਦੀ ਬੇਅਦਬੀ ਮਹਿਸੂਸ ਕੀਤੀ।

ਅੰਮਿ੍ਤਪਾਲ ਸਿੰਘ ਨੇ ਯੰਗ ਸਿੱਖ ਜਥੇਬੰਦੀ ਅਤੇ ਹੋਰ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਇਸ ਫ਼ੈਸਲੇ ਦੀ ਵਿਰੋਧਤਾ ਕੀਤੀ ਅਤੇ ਇਹ ਫ਼ੈਸਲਾ ਬਦਲਣ ਲਈ ਸਰਕਾਰ ਨਾਲ ਲਗਾਤਾਰ ਰਾਬਤਾ ਰੱਖਿਆ। ਲੰਬੀ ਜੱਦੋ-ਜਹਿਦ ਮਗਰੋਂ ਸਰਕਾਰ ਨੇ ਹੁਣ ਕਾਨੂੰਨ ‘ਚ ਤਬਦੀਲੀ ਕੀਤੀ ਹੈ। ਨਵੇਂ ਕਾਨੂੰਨ ਅਨੁਸਾਰ ਸਿੱਖ ਭਾਈਚਾਰਾ ਆਪਣੀ ਦਸਤਾਰ ਦੀ ਸ਼ਾਨ ਨੂੰ ਕਾਇਮ ਰੱਖ ਕੇ ਪਾਸਪੋਰਟ ‘ਤੇ ਫੋਟੋ ਲਾ ਸਕੇਗਾ।

ਨਵੇਂ ਕਾਨੂੰਨ ਬਾਰੇ ਨਾਰਵੇ ਦੀ ਕਾਨੂੰਨ ਮੰਤਰੀ ਮੋਨਿਕਾ ਮੇਲਾਂਦ, ਸੱਭਿਆਚਾਰ ਮੰਤਰੀ ਅਤੇ ਫੈਮਿਲੀ ਮੰਤਰੀ ਨੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਓਸਲੋ ਵਿਖੇ ਉਕਤ ਫ਼ੈਸਲੇ ਦਾ ਐਲਾਨ ਕੀਤਾ। ਮਿਊਂਸਪਲ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਅਤੇ ਸਿੱਖ ਪਤਵੰਤਿਆਂ ਨੇ ਇਸ ਲਈ ਨਾਰਵੇ ਸਰਕਾਰ ਦਾ ਧੰਨਵਾਦ ਕੀਤਾ।

  • 1K
  •  
  •  
  •  
  •