ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ

ਕੋਰੋਨਾਵਾਇਰਸ ਮਹਾਂਮਾਰੀ ਕਾਰਨ 16 ਮਾਰਚ, 2020 ਤੋਂ ਕਰਤਾਰਪੁਰ ਲਾਂਘਾ ਬੰਦ ਸੀ। ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਸ਼ੁੱਕਰਵਾਰ ਤੋਂ ਮੁੜ ਖੋਲ੍ਹ ਦਿੱਤਾ ਹੈ।

ਨੋਟੀਫਿਕੇਸ਼ਨ ਜਾਰੀ ਕਰਦਿਆਂ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਵਿੱਚ ਕੋਵਿਡ-19 ਦੇ ਹਾਲਾਤ ਵਿਚ ਸੁਧਾਰ ਹੁੰਦਿਆਂ ਦੇਖ ਕੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਭਾਰਤੀ ਸ਼ਰਧਾਲੂ ਕਰਤਾਰਪੁਰ ਲਾਂਘੇ ਸਬੰਧੀ 2019 ਵਿੱਚ ਕੀਤੇ ਦੁਵੱਲੇ ਸਮਝੌਤੇ ਤਹਿਤ ਸਵੇਰ ਤੋਂ ਸ਼ਾਮ ਤੱਕ ਗੁਰਦੁਆਰਾ ਕਰਤਾਰਪੁਰ ਸਾਹਿਬ ਰੋਜ਼ਾਨਾ ਆ ਸਕਦੇ ਹਨ।

ਸਥਾਨਕ ਸ਼ਰਧਾਲੂਆਂ ਨੂੰ ਵੀ ਸਵੇਰ ਤੋਂ ਸ਼ਾਮ ਤੱਕ ਆਉਣ ਦੀ ਇਜਾਜ਼ਤ ਹੋਵੇਗੀ। ਪਰ ਇਸ ਦੇ ਨਾਲ ਹੀ ਕੋਵਿਡ-19 ਸਬੰਧੀ ਸੁਰੱਖਿਆ ਦਾ ਧਿਆਨ ਰੱਖਣਾ ਜ਼ਰੂਰੀ ਹੋਵੇਗਾ। ਪੀਐੱਸਜੀਪੀਸੀ ਅਤੇ ਸਿੱਖ ਭਾਈਚਾਰੇ ਨੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ।

ਦੱਸ ਦਈਏ ਕਿ ਗੁਰੂ ਨਾਨਕ ਸਾਹਿਬ ਜੀ ਦੇ ਜੋਤਿ-ਜੋਤ ਦਿਹਾੜੇ ‘ਤੇ ਭਾਰਤ ਦੇ ਸਿੱਖਾਂ ਸਮੇਤ ਦੁਨੀਆਂ ਭਰ ਦੇ ਸਿੱਖਾਂ ਨੇ ਭਾਰਤ ਸਰਕਾਰ ਨੂੰ ਆਪਣੇ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ, ਪਰ ਭਾਰਤ ਸਰਕਾਰ ਨੇ ਹਾਲੇ ਇਸਦੇ ਸੰਬੰਧ ਵਿਚ ਕੋਈ ਕਾਰਵਾਈ ਵੀ ਨਹੀਂ ਕੀਤੀ।

  • 508
  •  
  •  
  •  
  •