ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਪੂਰੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ 2015 ‘ਚ ਭਿ੍ਸ਼ਟ ਤਰੀਕੇ ਨਾਲ ਸੰਗਤਾਂ ਨੂੰ ਦਿੱਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦਾ ਮਾਮਲਾ ਤਾਂ ਖ਼ੁਦ ਉਨ੍ਹਾਂ ਨੇ ਪ੍ਰਕਾਸ਼ ‘ਚ ਲਿਆਂਦਾ ਸੀ, ਕਿਉਂਕਿ 2015 ‘ਚ ਇਹ ਘਟਨਾ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਦੀ ਅਣਗਹਿਲੀ ਨਾਲ ਵਾਪਰੀ ਸੀ। ਭਾਵੇਂ ਉਦੋਂ ਮੈਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਨਹੀਂ ਸੀ ਪ੍ਰੰਤੂ ਜਦੋਂ ਹੁਣ ਇਹ ਮਾਮਲਾ ਮੇਰੇ ਧਿਆਨ ‘ਚ ਆਇਆ ਤਾਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹੋਣ ਦੇ ਨਾਤੇ ਆਪਣੀ ਇਖ਼ਲਾਕੀ ਜ਼ਿੰਮੇਵਾਰੀ ਸਮਝਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਖ਼ੁਦ ਪੇਸ਼ ਹੋ ਕੇ ਇਸ ਘਟਨਾ ਲਈ ਮੁਆਫ਼ੀ ਵੀ ਮੰਗੀ ਹੈ ਅਤੇ ਜਾਂਚ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਵਿਦਵਾਨ ਈਸ਼ਰ ਸਿੰਘ ਦੀ ਕਮੇਟੀ ਦੀ ਜਾਂਚ ਤੋਂ ਬਾਅਦ ਇਸ ਸਬੰਧ ‘ਚ ਸ਼੍ਰੋਮਣੀ ਕਮੇਟੀ ਵਲੋਂ ਪੂਰੀ ਸੁਹਿਰਦਤਾ ਨਾਲ ਸਖ਼ਤ ਕਦਮ ਉਠਾਏ ਗਏ ਹਨ ਅਤੇ ਇਸ ਨਖਿੱਧ ਕਾਰੇ ਲਈ ਜ਼ਿੰਮੇਵਾਰ ਦੋਸ਼ੀ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਤੋਂ ਬਰਖ਼ਾਸਤ ਅਤੇ ਮੁਅੱਤਲ ਕੀਤਾ ਗਿਆ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ ‘ਤੇ ਪੂਰੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ, ਸੋ ਇਸ ਮਾਮਲੇ ‘ਤੇ ਲੌਗੋਵਾਲ ਵਿਖੇ ਧਰਨਾ ਦੇਣ ਵਾਲੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ‘ਤੇ ਰਾਜਨੀਤੀ ਕਰਨ ਦੀ ਬਜਾਏ ਜਾਂਚ ‘ਚ ਸਹਿਯੋਗ ਕਰਨ।

  • 69
  •  
  •  
  •  
  •