ਸਿੱਖ ਬੁੱਧੀਜੀਵੀਆਂ ਵੱਲੋਂ ਦਲਿਤ ਜਥੇਬੰਦੀਆਂ ਦੇ 10 ਅਕਤੂਬਰ ਨੂੰ ਦਿੱਤੇ ਪੰਜਾਬ ਬੰਦ ਸੱਦੇ ਦੀ ਪੂਰਨ ਹਮਾਇਤ

ਸਿੱਖ ਬੁੱਧੀਜੀਵੀਆਂ ਅਤੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਸੰਤ ਸਮਾਜ ਅਤੇ ਦਲਿਤ ਜਥੇਬੰਦੀਆਂ ਵੱਲੋਂ ਵਜ਼ੀਫ਼ਾ ਰਾਸ਼ੀ ਨੂੰ ਖੁਰਦ-ਬੁਰਦ ਕਰਨ ਤੇ ਉਨ੍ਹਾਂ ਨੂੰ ਵਿਦਿਅਕ ਸੰਸਥਾਵਾਂ ਵਿੱਚ ਦਾਖਲਾ ਨਾ ਦੇਣ ਵਿਰੁੱਧ 10 ਅਕੂਤਬਰ ਨੂੰ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕੀਤੀ ਹੈ।

ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਸਬੰਧਤ ਮੰਤਰੀ ਨੂੰ ਤਕਰੀਬਨ 17 ਕਰੋੜ ਰੁਪਏ ਦੀ ਸਕਾਲਰਸ਼ਿਪ ਘਪਲੇ ‘ਚੋਂ ਬਰੀ ਕਰਨਾ ਤੇ ਘਪਲੇ ‘ਚ ਕਿਸੇ ਦੀ ਵੀ ਜ਼ਿੰਮੇਵਾਰੀ ਨਾ ਮਿਥਣ ਦੀ ਭਰਪੂਰ ਨਿਖੇਧੀ ਕੀਤੀ ਹੈ। ਪੰਜਾਬ ਸਰਕਾਰ ਨੇ 16.71 ਕਰੋੜ ਦੇ ਸਕਾਲਰਸ਼ਿਪ ਘਪਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਸੀ ਪਰ ਉਸ ਕਮੇਟੀ ਨੇ ਘਪਲੇ ਦੀ ਸਹੀ ਜਾਂਚ ਕਰਨ ਦੀ ਬਜਾਏ ਵਿਦਿਅਕ ਅਦਾਰਿਆਂ ਵੱਲੋਂ 8 ਕਰੋੜ ਦੇ ਸਕਾਲਰਸ਼ਿਪ ਨੂੰ ਹੜੱਪਣ ਅਤੇ ਉਸਦੀ ਵਸੂਲੀ ਕਰਨ ਉੱਤੇ ਹੀ ਜ਼ਿਆਦਾ ਧਿਆਨ ਦਿੱਤਾ। ਮੈਟ੍ਰਿਕ ਪਿੱਛੋ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਦਲਿਤ ਵਿਦਿਆਰਥੀਆਂ ਨੂੰ ਵਜ਼ੀਫਾ ਕੇਂਦਰ ਵੱਲੋਂ ਜਾਰੀ ਸਕੀਮ ਹੇਠ ਦਿੱਤਾ ਜਾਂਦਾ ਹੈ।

ਪੰਜਾਬ ਦੇ 1650 ਪ੍ਰਾਈਵੇਟ ਵਿਦਿਅਕ ਸੰਸਥਾਵਾਂ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ ਤੋਂ ਜਵਾਬ ਦੇ ਦਿੱਤਾ ਹੈ, ਕਿਉਂਕਿ ਉਹਨਾਂ ਦੇ ਵਜ਼ੀਫੇ ਘਪਲੇ ਕਰਕੇ ਰੁੱਕ ਗਏ ਹਨ। ਅਫ਼ਸੋਸ ਹੈ ਕਿ ਸਰਕਾਰ ਦੀ ਅਣਗਹਿਲੀ ਕਰਕੇ ਹੋਏ ਘਪਲੇ ਦਾ ਖਾਮਿਆਜ਼ਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਭੁਗਤਣਾ ਪੈ ਰਿਹਾ ਹੈ। ਉਹਨਾਂ ਨਾਲ ਜ਼ਾਹਰਾ ਬੇਇਨਸਾਫ਼ੀ ਹੈ।

ਇਸ ਸਾਂਝੇ ਬਿਆਨ ਵਿਚ ਆਨੰਦਪੁਰ ਸਾਹਿਬ ਹੈਰੀਟੇਜ ਫਾਊਂਡੇਸ਼ਨ ਦੇ ਚੇਅਰਮੈਨ ਸੋਢੀ ਵਿਕਰਮ ਸਿੰਘ, ਪ੍ਰੋਫੈਸਰ ਸੁਖਦੇਵ ਸਿੰਘ ਸਿਰਸਾ, ਸਕੱਤਰ ਜਨਰਲ ਕੇਂਦਰੀ ਪੰਜਾਬੀ ਲੇਖਕ ਸਭਾ, ਪ੍ਰੋਫੈਸਰ ਸਰਬਜੀਤ ਸਿੰਘ, ਸਾਬਕਾ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ, ਕਰਨਲ ਜਗਤਾਰ ਸਿੰਘ ਮੁਲਤਾਨੀ, ਸਕੱਤਰ ਜਨਰਲ ਸਿੱਖ ਸੰਸਾਰ ਸਗੰਠਨ, ਗੁਰਤੇਜ ਸਿੰਘ ਆਈ.ਏ.ਐੱਸ., ਸੁਖਦੇਵ ਸਿੰਘ ਪੱਤਰਕਾਰ, ਜਸਪਾਲ ਸਿੰਘ ਸਿੱਧੂ ਪੱਤਰਕਾਰ, ਗੁਰਬਚਨ ਸਿੰਘ ਸੰਪਾਦਕ ਦੇਸ ਪੰਜਾਬ, ਭਿੰਡਰ ਸਿੰਘ (ਜੀ.ਐੱਮ. ਉਦਯੋਗ), ਡਾ: ਕੁਲਦੀਪ ਸਿੰਘ ਸਰਜਨ ਪਟਿਆਲਾ, ਰਜਿੰਦਰ ਸਿੰਘ (ਖਾਲਸਾ ਪੰਚਾਇਤ), ਅਜੈਪਾਲ ਸਿੰਘ ਬਰਾੜ (ਲੇਖਕ), ਡਾ. ਪਿਆਰੇ ਲਾਲ ਗਰਗ, ਪ੍ਰੋਫੈਸਰ ਮਨਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਪ੍ਰਧਾਨ ਗਲੋਬਲ ਸਿੱਖ ਕੌਂਸਲ ਨੇ ਘੁਟਾਲੇ ਦੀ ਨਿਖੇਧੀ ਕਰਦਿਆਂ ਪੰਜਾਬ ਬੰਦ ਦੀ ਹਮਾਇਤ ਕੀਤੀ ਹੈ।

  • 155
  •  
  •  
  •  
  •