ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਦਾ ਹੋਇਆ ਦਿਹਾਂਤ

ਅੰਮ੍ਰਿਤਸਰ ਸਾਹਿਬ: ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਤਿਕਰਾਯੋਗ ਸੁਖਜਿੰਦਰ ਸਿੰਘ ਜੀ ਅੱਜ ਸਵੇਰੇ 7 ਵਜੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਹਨ।

ਉਨ੍ਹਾਂ ਦੇ ਦਿਹਾਂਤ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖ ਪੰਥ ਵਾਸਤੇ ਇਹੋ ਜਿਹੀ ਸ਼ਾਂਤਮਈ, ਸਹਿਜ ਅਵਸਥਾ, ਸਹਿਣਸ਼ੀਲਤਾ, ਨਿਮਰਤਾ, ਮਹਾਨ ਵਿੱਦਿਆ ਦੇ ਮਾਰਤੰਡ ਦਾ ਸਦੀਵੀ ਵਿਛੋੜਾ ਦੇ ਕੇ ਤੁਰ ਜਾਣਾ ਸਿੱਖ ਕੌਮ ਲਈ ਵੱਡਾ ਘਾਟਾ ਹੈ।

  • 110
  •  
  •  
  •  
  •