ਖੇਤੀ ਕਾਨੂੰਨਾਂ ਤੇ ਗੱਲਬਾਤ ਲਈ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਕੇਂਦਰ ਵੱਲੋਂ ਸੱਦਾ

ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਵਿਚ ਪਿਛਲੇ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਦੇ ਇਸ ਪ੍ਰਦਰਸ਼ਨਾਂ ਵਿਚਕਾਰ ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ।

ਭਾਰਤ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਨੂੰ ਖੇਤੀ ਕਾਨੂੰਨਾਂ ‘ਤੇ ਗੱਲਬਾਤ ਕਰਨ ਲਈ 8 ਤਾਰੀਖ਼ ਦਿਨ ਵੀਰਵਾਰ ਨੂੰ ਖੇਤੀਬਾੜੀ ਭਵਨ ਦਾ ਸੱਦਾ ਆਇਆ ਹੈ। ਇਹ ਬੈਠਕ ਦੁਪਹਿਰ 2.50 ਵਜੇ ਕੀਤੀ ਜਾਵੇਗੀ ਅਤੇ ਇਸ ‘ਚ ਖੇਤੀ ਕਾਨੂੰਨਾਂ ਬਾਰੇ ਚਰਚਾ ਹੋਵੇਗੀ।

ਦੱਸ ਦਈਏ ਕਿ ਪਿਛਲੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਹੋਰਾਂ ਜਥੇਬੰਦੀਆਂ ਦੀ ਸਹਿਮਤੀ ਬਗੈਰ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕਰ ਦਿੱਤੀ ਸੀ। ਪਰ ਕਿਸਾਨਾਂ ਦੇ ਰੋਸ ਕਾਰਨ ਪਟੀਸ਼ਨ ਵਾਪਿਸ ਲੈ ਲਈ ਗਈ ਹੈ।

  • 108
  •  
  •  
  •  
  •