ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਵੱਲੋਂ ਗੱਲਬਾਤ ਲਈ ਦਿੱਤਾ ਸੱਦਾ ਕੀਤਾ ਰੱਦ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਕੀਤੀ ਮੀਟਿੰਗ ਦੌਰਾਨ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਜਥੇਬੰਦੀਆਂ ਨੂੰ ਗੱਲਬਾਤ ਲਈ ਭੇਜਿਆ ਗਿਆ ਸੱਦਾ ਪੱਤਰ ਰੱਦ ਕੀਤਾ ਗਿਆ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਤਰਾਂ ਅਨੁਸਾਰ ਇਹ ‌ਸੱਦਾ ਪੱਤਰ‌ ਗ਼ੈਰ ਅਧਿਕਾਰਤ ਹੋਣ ਕਾਰਨ ਇਹ ਫ਼ੈਸਲਾ ਕੀਤਾ ਗਿਆ ਹੈ।

ਕੇਂਦਰੀ ਖੇਤੀ ਮੰਤਰਾਲੇ ਦੇ ਸਕੱਤਰ ਵਲੋਂ ਭੇਜੇ ਪੱਤਰ ਦੀ ਕਾਪੀ।

ਇਸ ਤੋਂ ਪਹਿਲਾਂ ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਰਾਜ ਵਿੱਚ ਨਵੇਂ ਖੇਤੀ ਕਾਨੂੰਨਾਂ ਕਾਰਨ ਚੱਲ ਰਹੇ ਅੰਦੋਲਨ ਲਈ ਮੀਟਿੰਗ ਸ਼ੁਰੂ ਹੋਈ। ਇਸ ਇਕੱਤਰਤਾ ਦੌਰਾਨ ਪਹਿਲੀ ਅਕਤੂਬਰ ਤੋਂ ਪੰਜਾਬ ਵਿੱਚ ਆਰੰਭ ਹੋਏ ਸੰਘਰਸ਼ ਦੀ ਪੜਚੋਲ ਅਤੇ ਅਗਲੀ ਰੂਪ ਰੇਖਾ ਨੂੰ ਉਲੀਕਿਆ ਜਾਵੇਗਾ।

ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾਈ ਆਗੂ ਬੋਘ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਸੰਘਰਸ਼ ਦਾ ਨਵਾਂ ਰੂਪ, ਅਗਲੀਆਂ ਅੰਦੋਲਨੀ ਵਿਉਂਤਬੰਦੀਆਂ , ਕੇਂਦਰ ਨਾਲ ਗੱਲਬਾਤ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 29 ਸਤੰਬਰ ਨੂੰ ਹੋਈ ਗੱਲਬਾਤ ਦੌਰਾਨ ਕੀਤੇ ਵਾਅਦਿਆਂ ਸਬੰਧੀ ਨਵੀਂ ਪੁਜੀਸ਼ਨ ਪ੍ਰਤੀ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ।

  • 262
  •  
  •  
  •  
  •