ਭਾਈ ਲੌਂਗੋਵਾਲ ਸਮੇਤ ਅੰਤ੍ਰਿਗ ਕਮੇਟੀ ਨੇ ਸ਼ੁਰੂ ਕੀਤੀ ਧਾਰਮਿਕ ਸਜ਼ਾ

ਅੰਮ੍ਰਿਤਸਰ: ਸਾਲ 2016 ‘ਚ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ‘ਚ ਪਸ਼ਚਾਤਾਪ ਨਾ ਕਰਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਲਈ ਧਾਰਮਿਕ ਸਜ਼ਾ ਲਾਈ ਗਈ ਸੀ।

ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਅੰਤ੍ਰਿਗ ਕਮੇਟੀ ਦੇ ਮੈਂਬਰਾਂ ਨੇ ਇਹ ਧਾਰਮਿਕ ਸਜ਼ਾ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਉਨ੍ਹਾਂ ਵਲੋਂ ਸਾਰਾਗੜ੍ਹੀ ਸਰਾਂ ਤੋਂ ਲੈ ਕੇ ਘੰਟਾ ਘਰ ਚੌਕ ਤੱਕ ਝਾੜੂ ਲਗਾਉਣ ਦੀ ਸੇਵਾ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਾਏ ਗਏ ਹਨ ਅਤੇ ਇਹ ਸੇਵਾ ਲਗਾਤਾਰ ਤਿੰਨ ਦਿਨ ਜਾਰੀ ਰਹੇਗੀ।

  • 155
  •  
  •  
  •  
  •