ਕੋਲਕਾਤਾ ‘ਚ ਸਿੱਖ ਸੁਰੱਖਿਆ ਗਾਰਡ ਨਾਲ ਕੁੱਟਮਾਰ, ਦਸਤਾਰ ਤੇ ਕੇਸਾਂ ਦੀ ਕੀਤੀ ਬੇਅਦਬੀ

ਪੱਛਮੀ ਬੰਗਾਲ ਦੇ ਕੋਲਕਾਤਾ ‘ਚ ਪੁਲਿਸ ਨੇ ਡਿਊਟੀ ‘ਤੇ ਤਾਇਨਾਤ ਇੱਕ ਸਿੱਖ ਸੁਰੱਖਿਆ ਗਾਰਡ ਨਾਲ ਮਾਰਕੁੱਟ ਕੀਤੀ ਤੇ ਉਸ ਦੀ ਦਸਤਾਰ ਲਾਹ ਦਿੱਤੀ। ਇਹ ਸਾਰੀ ਘਟਨਾ ਇਕ ਕੈਮਰੇ ‘ਚ ਕੈਦ ਹੋ ਗਈ ਹੈ। ਇਸ ਸੁਰੱਖਿਆ ਗਾਰਡ ਬਲਵਿੰਦਰ ਸਿੰਘ ਨਾਲ ਉਸ ਸਮੇਂ ਮਾਰਕੁੱਟ ਕੀਤੀ ਗਈ ਜਦੋਂ ਵੀਰਵਾਰ ਨੂੰ ਭਾਜਪਾ ਵੱਲੋਂ ਕੀਤੇ ਜਾ ਰਹੇ ਮੁਜ਼ਾਹਰੇ ‘ਤੇ ਪੁਲਿਸ ਲਾਠੀਚਾਰਜ ਕਰ ਰਹੀ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਸਤਾਰ ਉਤਾਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੀ ਤਾਕਤ ਦੀ ਗਲਤ ਵਰਤੋਂ ਕਰਦਾ ਹੋਇਆ ਦਸਤਾਰ ਦਾ ਅਪਮਾਨ ਨਾ ਕਰ ਸਕੇ। ਉਨ੍ਹਾਂ ਬੰਗਾਲ ਦੀ ਮੁੱਖ ਮੰਤਰੀ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਲਈ ਕਿਹਾ।

ਘਟਨਾ ਦੀ ਨਿੰਦਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਸਤਾਰ ਦੀ ਬੇਅਦਬੀ ਸਾਰੇ ਸਿੱਖ ਭਾਈਚਾਰੇ ਦਾ ਅਪਮਾਨ ਹੈ। ਉਨ੍ਹਾਂ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਦੋਸ਼ੀ ਪੁਲਿਸ ਅਧਿਕਾਰੀਆਂ ਮੁਲਾਜ਼ਮਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿਖੇਧੀ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

  • 159
  •  
  •  
  •  
  •