ਐਸਜੀਪੀਸੀ ਚੋਣਾਂ ਲਈ ਪੰਜਾਬ ਪੱਧਰ ‘ਤੇ ਮੀਟਿੰਗਾਂ ਕਰ ਕੇ ਤਿਆਰੀਆਂ ਸ਼ੁਰੂ – ਭਾਈ ਰਣਜੀਤ ਸਿੰਘ

ਪੰਥਕ ਅਕਾਲੀ ਲਹਿਰ ਦੇ ਮੁਖੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਆਉਂਦੀਆਂ ਐਸਜੀਪੀਸੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਪਿੰਡ ਮੂੰਮ ਵਿਖੇ ਪੰਥਕ ਅਕਾਲੀ ਲਹਿਰ ਦੇ ਵਰਕਰਾਂ ਤੇ ਆਗੂਆਂ ਦੀ ਿੱਕ ਭਰਵੀਂ ਮੀਟਿੰਗ ਗੁਰਦੁਆਰਾ ਸੰਤੋਖਸਰ ਵਿਖੇ ਹੋਈ।

ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਥਕ ਅਕਾਲੀ ਲਹਿਰ ਵਲੋਂ ਆਉਂਦੀਆਂ ਐਸਜੀਪੀਸੀ ਦੀਆਂ ਚੋਣਾਂ ‘ਚ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਾਉਣ ਲਈ ਪੰਜਾਬ ਅੰਦਰ ਲਗਾਤਾਰ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਲਾਮਬੰਦ ਕਰਕੇ ਵੋਟਾਂ ਬਣਾਉਣ ਲਈ ਪ੍ਰਰੇਰਿਤ ਕੀਤੇ ਜਾਣ ਦੀ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਤੋਂ ਸ਼੍ਰੋਮਣੀ ਕਮੇਟੀ ਨੂੰ ਮੁਕਤ ਕਰਾਉਣ ਲਈ ਪੰਥ ਤੇ ਗ੍ੰਥ ਤੇ ਮੀਰੀ ਪੀਰੀ ਦੇ ਸਿਧਾਂਤਾਂ ਬਰਕਰਾਰ ਰੱਖਣ ਲਈ ਆਉਂਦੀਆਂ ਐਸਜੀਪੀਸੀ ਚੋਣਾਂ ‘ਚ ਪੰਥਕ ਅਕਾਲੀ ਲਹਿਰ ਵਲੋਂ ਬਾਦਲ ਵਿਰੋਧੀ ਤਾਕਤਾਂ ਨੂੰ ਇਕ ਪਲੇਟਫਾਰਮ ‘ਤੇ ਲਿਆ ਕੇ ਲੜੀਆਂ ਜਾਣਗੀਆਂ।

ਇਸ ਮੌਕੇ ਸੰਘ ਸਾਹਿਬਾਂ ਨੂੰ ਭਾਈ ਰਣਜੀਤ ਸਿੰਘ ਦਾ ਪ੍ਰਬੰਧਕਾਂ ਵਲੋਂ ਸ੍ਰੀ ਸਾਹਿਬ ਤੇ ਸਿਰੋਪਾਓ ਭੇਂਟ ਕਰਕੇ ਉਸੇ ਸਨਮਾਨ ਕੀਤਾ ਗਿਆ। ਇਸ ਮੌਕੇ ਪੰਥਕ ਲਹਿਰ ਦੇ ਆਗੂ ਭਾਈ ਲਖਵੰਤ ਸਿੰਘ ਰਾਜਬੀਰ ਸਿੰਘ ਆਂਡਲੂ, ਗੁਰਮਿੰਦਰ ਸਿੰਘ ਸੀਲੋਆਣਾ, ਮੋਹਨ ਸਿੰਘ ਤਾਜਪੁਰ, ਭਾਈ ਗੁਰਮੇਲ ਸਿੰਘ ਮੂੰਮ, ਅੰਮਿ੍ਤਪਾਲ ਸਿੰਘ, ਬਾਬਾ ਸੁਖਦੇਵ ਸਿੰਘ, ਢਾਡੀ ਹਰਜਿੰਦਰ ਸਿੰਘ ਦੀਵਾਨਾ, ਸਾਬਕਾ ਸਰਪੰਚ ਗੁਰਮੀਤ ਸਿੰਘ, ਰਵਿੰਦਰ ਸਿੰਘ ਸੇਖੋਂ ਮੂੰਮ, ਪ੍ਰਧਾਨ ਸੁਰਿੰਦਰ ਸਿੰਘ ਮਹਿਲ ਖੁਰਦ, ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸਾਬਕਾ ਡਿਪਟੀ ਚੇਅਰਮੈਨ ਅਵਜੀਤ ਸਿੰਘ, ਰੂਬਲ ਕੈਨੇਡਾ, ਜਸਪਾਲ ਸਿੰਘ ਸੇਖੋਂ, ਵਰਿੰਦਰ ਸਿੰਘ ਗਿੱਲ ਤੋਂ ਇਲਾਵਾ ਹੋਰ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

  • 102
  •  
  •  
  •  
  •