ਕੇਂਦਰ ਸਰਕਾਰ ਨਾਲ ਕੱਲ੍ਹ ਨੂੰ ਗੱਲਬਾਤ ਕਰਨਗੀਆਂ ਕਿਸਾਨ ਜਥੇਬੰਦੀਆਂ

ਪੰਜਾਬ ਵਿਚ ਪਿਛਲੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਪ੍ਰਦਰਸ਼ਨ ਜਾਰੀ ਹਨ। ਇਸ ਦਰਮਿਆਨ ਕੇਂਦਰ ਸਰਕਾਰ ਵੱਲੋਂ ਇੱਕ ਵਾਰ ਪਹਿਲਾਂ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਜਥੇਬੰਦੀਆਂ ਨੇ ਰੱਦ ਕਰ ਦਿੱਤਾ ਸੀ। ਪਰ ਹੁਣ ਇੱਕ ਵਾਰ ਫ਼ੇਰ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਸੱਦਾ ਮਿਲਿਆ ਸੀ, ਜਿਸ ਬਾਰੇ ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਨੇ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਭਲਕੇ ਨੂੰ ਜਥੇਬੰਦੀਆਂ ਦੇ ਨੁਮਾਇੰਦੇ ਕੇਂਦਰ ਨਾਲ ਗੱਲਬਾਤ ਕਰਨ ਲਈ ਦਿੱਲੀ ਜਾਣਗੇ। ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਨਾਲ ਗੱਲਬਾਤ ਕਰਨ ਵਾਸਤੇ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ‘ਚ ਰਾਜੇਵਾਲ ਸਮੇਤ ਡਾਕਟਰ ਦਰਸ਼ਨ ਪਾਲ, ਸਤਨਾਮ ਮਾਣਕ ਕੀ ਅਤੇ ਹੋਰ ਪੰਜ ਮੈਂਬਰ ਸ਼ਾਮਿਲ ਹੋਣਗੇ।

ਬੈਠਕ ‘ਚ ਕਿਸਾਨਾਂ ਵਲੋਂ 5 ਨਵੰਬਰ ਨੂੰ ਦੇਸ਼ ਭਰ ‘ਚ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮੀਂ 4 ਵਜੇ ਤੱਕ ਚੱਕਾ ਜਾਮ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ। ਅੱਜ ਦੀ ਇਸ ਮੀਟਿੰਗ ‘ਚ ਕਿਸਾਨ ਯੂਨੀਅਨ ਉਗਰਾਹਾਂ ਨੇ ਹਿੱਸਾ ਨਹੀਂ ਲਿਆ। ਉਗਰਾਹਾਂ ਜਥੇਬੰਦੀ ਨੇ ਰੇਲਾਂ ਤੋਂ ਧਰਨਾ ਚੁੱਕਣ ਦਾ ਵੀ ਐਲਾਨ ਕੀਤਾ ਹੈ। ਪਰ ਬਾਕੀ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ 15 ਅਕਤੂਬਰ ਤੱਕ ਰੇਲਵੇ ਲਾਈਨਾਂ ‘ਤੇ ਇਸੇ ਤਰ੍ਹਾਂ ਡਟੀਆਂ ਰਹਿਣਗੀਆਂ।

  • 99
  •  
  •  
  •  
  •