ਬੇਅਦਬੀ ਦੀਆਂ ਘਟਨਾਵਾਂ ਪਿੱਛੇ ਵੱਡੀ ਸਾਜਿਸ਼ ਦਾ ਸ਼ੱਕ: ਜਥੇਦਾਰ ਹਰਪ੍ਰੀਤ ਸਿੰਘ

ਬੀਤੇ ਦਿਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਅਤੇ ਤਰਖਾਣ ਮਾਜਰਾ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੰਦਭਾਗਾ ਦਸਦਿਆਂ ਦੁੱਖ ਪ੍ਰਗਟ ਕੀਤਾ।

ਉਨ੍ਹਾਂ ਕਿਹਾ ਕਿ ਜਦੋਂ ਬਰਗਾੜੀ ਕਾਂਡ ਹੋਇਆ ਸੀ, ਉਦੋਂ ਵੀ ਕਿਸਾਨ ਅੰਦੋਲਨ ਆਪਣੇ ਸਿਖ਼ਰਾਂ ‘ਤੇ ਸੀ ਤੇ ਕਿਸਾਨ ਰੇਲ ਪਟੜੀਆਂ ‘ਤੇ ਬੈਠੇ ਸਨ। ਉਸੇ ਤਰ੍ਹਾਂ ਹੁਣ ਵੀ ਕਿਸਾਨ ਅੰਦੋਲਨ ਆਪਣੇ ਸਿਖ਼ਰ ‘ਤੇ ਹੈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਇਸ ਕਿਸਮ ਦੀਆਂ ਘਟੀਆਂ ਕਰਤੂਤਾਂ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਲਈ ਕੀਤੀਆਂ ਜਾ ਰਹੀਆਂ ਹੋਣ।

ਜਥੇਦਾਰ ਨੇ ਕਿਹਾ ਕਿ ਇਹ ਇੱਕ ਸੋਚੀ ਸਮਝੀ ਸਾਜਿਸ਼ ਹੈ। ਦੋਸ਼ੀ ਦਿਮਾਗੀ ਤੌਰ ‘ਤੇ ਬਿਲੁਕਲ ਦਰੁਸਤ ਹੈ। ਪਰ ਪੁਲਿਸ ਜਾਂ ਪਰਿਵਾਰ ਵੱਲੋਂ ਉਸ ਨੂੰ ਪਾਗਲ ਕਰਾਰ ਦੇਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ। ਜੇਕਰ ਉਨ੍ਹਾਂ ਤੋਂ ਸਜ਼ਾ ਨਹੀਂ ਦਿੱਤੀ ਜਾਂਦੀ ਤਾਂ ਦੋਸ਼ੀ ਨੂੰ ਸੰਗਤ ਹਵਾਲੇ ਕੀਤਾ ਜਾਵੇ, ਸੰਗਤ ਆਪ ਸਜ਼ਾ ਦੇਵੇਗੀ।

  • 90
  •  
  •  
  •  
  •