ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਰਹੀ ਬੇਸਿੱਟਾ, ਕੱਲ੍ਹ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ

ਕਿਸਾਨ ਜਥੇਬੰਦੀਆਂ ਦੀ ਕੇਂਦਰ ਦੇ ਸੱਦੇ ‘ਤੇ ਦਿੱਲੀ ਵਿਚ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ। ਕਿਸਾਨਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਕੋਈ ਵੀ ਮੰਤਰੀ ਮਿਲਣ ਨਹੀਂ ਆਇਆ। ਕੇਂਦਰ ਵੱਲੋਂ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ। ਕਿਸਾਨ ਮੀਟਿੰਗ ਤੋਂ ਬਾਅਦ ਬੇਹੱਦ ਨਿਰਾਸ਼ ਦਿਖਾਈ ਦਿੱਤੇ ਅਤੇ ਕਿਸਾਨਾਂ ਨੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ। ਅਗਲੇ ਸੰਘਰਸ਼ ਲਈ ਕਿਸਾਨ ਯੂਨੀਅਨਾਂ ਦੀ ਚੰਡੀਗੜ੍ਹ ਵਿੱਚ 15 ਅਕਤੂਬਰ ਨੂੰ ਮੀਟਿੰਗ ਰੱਖ ਦਿੱਤੀ ਗਈ ਹੈ।

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਜੋਂ ਅੰਦੋਲਨ ਕਰ ਰਹੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਦਿੱਲੀ ਵਿਖੇ ਖੇਤੀ ਭਵਨ ‘ਚ ਕੇਂਦਰ ਸਰਕਾਰ ਨਾਲ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਟੁੱਟ ਗਈ । ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਖੇਤੀ ਭਵਨ ਦੇ ਬਾਹਰ ਹੀ ਖੇਤੀ ਬਿੱਲਾਂ ਦੀਆਂ ਕਾਪੀਆਂ ਨੂੰ ਸਾੜਿਆ ਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਸਕੱਤਰ ਆਪਣੇ ਪੱਧਰ ‘ਤੇ ਹੀ ਗੱਲਬਾਤ ਕਰਨਾ ਚਾਹੁੰਦੇ ਸਨ ਜੋ ਕਿ ਉਸ ਦੇ ਅਧਿਕਾਰ ਖੇਤਰ ਵਿਚ ਹੀ ਨਹੀਂ ਸੀ। ਇਸ ਲਈ ਖੇਤੀਬਾੜੀ ਸਕੱਤਰ ਨਾਲ ਗੱਲਬਾਤ ਨਹੀਂ ਕੀਤੀ ਜਾ ਸਕਦੀ । ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਕਿਸਾਨ ਜਥੇਬੰਦੀਆਂ ਗੱਲਬਾਤ ਲਈ ਦਿੱਲੀ ਨਹੀਂ ਜਾਣਗੀਆਂ ਸਗੋਂ ਜੇਕਰ ਕੇਂਦਰ ਸਰਕਾਰ ਨੂੰ ਮਸਲੇ ਦਾ ਹੱਲ ਕੱਢਣ ਦੀ ਲੋੜ ਹੈ ਤਾਂ ਉਹ ਖੁਦ ਚੰਡੀਗੜ੍ਹ ਕਿਸਾਨਾਂ ਆਗੂਆਂ ਨਾਲ ਗੱਲਬਾਤ ਕਰ ਸਕਦੀ ਹੈ।

  • 243
  •  
  •  
  •  
  •