ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਮੁੜ ਅਕਾਲ ਤਖ਼ਤ ਸਾਹਿਬ ’ਤੇ ਪੁੱਜਾ

328 ਪਾਵਨ ਸਰੂਪ ਲਾਪਤਾ ਮਾਮਲੇ ਵਿਚ ਈਸ਼ਰ ਸਿੰਘ ਜਾਂਚ ਕਮੇਟੀ ਵਲੋਂ ਕੀਤੀ ਜਾਂਚ ਵਿੱਚ ਦੋਸ਼ੀ ਪਾਏ ਗਏ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਸਬੰਧੀ ਫ਼ੈਸਲਾ ਲੈਣ ਦਾ ਮਾਮਲਾ ਮੁੜ ਅਕਾਲ ਤਖ਼ਤ ਕੋਲ ਪੁੱਜ ਗਿਆ ਹੈ।

ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਪਸ਼ਚਾਤਾਪ ਦਿਵਸ ਮਨਾਏ ਜਾਣ ਤੋਂ ਬਾਅਦ 11 ਅਕਤੂਬਰ ਦੀ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅੰਮਿ੍ਤਸਰ ਫੇਰੀ ਦੌਰਾਨ ਉਨ੍ਹਾਂ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਬੰਦ ਕਮਰਾ ਮੀਟਿੰਗ ‘ਚ ਵੀ ਇਹੀ ਮੁੱਦਾ ਵਿਚਾਰਿਆ ਗਿਆ ਸੀ ਕਿ ਇਸ ਮਾਮਲੇ ਨੂੰ ਜਲਦ ਦੋਂ ਜਲਦ ਖਤਮ ਕਰ ਦਿੱਤਾ ਜਾਵੇ।

ਇਸ ਤੋਂ ਦੋ ਦਿਨ ਬਾਅਦ ਹੀ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਹੰਗਾਮੀ ਇਕੱਤਰਤਾ ਬੁਲਾ ਕੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ਅਪੀਲ ਕਰ ਦਿੱਤੀ ਗਈ। ਹੁਣ ਸ਼ੋ੍ਰਮਣੀ ਕਮੇਟੀ ਵਲੋਂ ਵੀ ਦੋਸ਼ੀ ਕਰਮਚਾਰੀਆਂ-ਅਧਿਕਾਰੀਆਂ ਨੂੰ ਪੰਥਕ ਰਵਾਇਤਾਂ ਅਨੁਸਾਰ ਮਿਸਾਲੀ ਸਜ਼ਾਵਾਂ ਦੇਣ ਦੀ ਮੁੜ ਕਾਰਜਕਾਰੀ ਜਥੇਦਾਰ ਨੂੰ ਹੀ ਅਪੀਲ ਕਰਕੇ ਇਹ ਮਾਮਲਾ ਮੁੜ ਅਕਾਲ ਤਖ਼ਤ ਸਕੱਤਰੇਤ ਵੱਲ ਭੇਜ ਦਿੱਤਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਸਿੱਖ ਜਥੇਬੰਦੀਆਂ ਵੱਲੋਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਕਈ ਦਿਨਾਂ ਤੋਂ ਧਰਨਾ ਚੱਲ ਰਿਹਾ ਹੈ।

  • 154
  •  
  •  
  •  
  •