ਸਿੰਘ ਸਾਹਿਬ ਅਤੇ ਲੌਂਗੋਵਾਲ ਵੱਲੋਂ ਸੁਖ਼ਬੀਰ ਬਾਦਲ ਨਾਲ ਮੀਟਿੰਗ ਦੇ ਵੇਰਵੇ ਜਨਤਕ ਕੀਤੇ ਜਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪਾਂ ਦੇ ਮਾਮਲੇ ਉੱਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਅਤਿ ਮੰਦਭਾਗਾ ਹੈ ਕਿ ਸਿੱਖਾਂ ਦੀ ਨੁਮਾਇੰਦਾ ਜਮਾਤ ਹੋਣ ਦਾ ਦਾਅਵਾ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸੰਭਾਲ ਵੀ ਨਹੀਂ ਕਰ ਸਕਦੀ।

ਉਨ੍ਹਾਂ ਕਿਹਾ ਕਿ ਹੁਣ ਵੇਲਾ ਆ ਚੁੱਕਿਆ ਹੈ ਕਿ ਸਿੱਖ ਸੰਗਤ ਬਾਦਲਾਂ ਕੋਲੋਂ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਕੇ ਧਰਮ ਦੇ ਅਸਲ ਨੁਮਾਇੰਦਿਆਂ ਦੇ ਹੱਥਾਂ ਵਿੱਚ ਵਾਗਡੋਰ ਸੌਂਪੇ ਤਾਂ ਜੋ ਪੰਥ ਨੂੰ ਮੁੜ ਲੀਹਾਂ ਉੱਤੇ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਿੰਘ ਸਾਹਿਬ ਬਾਦਲ ਟੱਬਰ ਦਾ ਹੱਥ ਠੋਕਾ ਬਣ ਕੇ ਕਾਰਜ ਕਰ ਰਹੇ ਹਨ ਜੋ ਕਿ ਅਤੇ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਗੁੰਮ ਹੋਏ ਸਰੂਪਾਂ ਦੇ ਮਾਮਲੇ ਤੋਂ ਬਾਅਦ ਸੁਖਬੀਰ ਬਾਦਲ ਤੇ ਸਿੰਘ ਸਹਿਬਾਨ ਵਿਚਾਲੇ ਹੋਏ ਗੁਪਤ ਮੀਟਿੰਗ ਦੇ ਵੇਰਵੇ ਵੀ ਜਨਤਕ ਕਰਨੇ ਚਾਹੀਦੇ ਹਨ। ਉਨ੍ਹਾਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬਿਨਾਂ ਰਾਜਸੀ ਪ੍ਰਭਾਵ ਤੋਂ ਕਾਰਜ ਕਰਨ ਦੀ ਗੁਜਾਰਿਸ਼ ਵੀ ਕੀਤੀ ।

  • 113
  •  
  •  
  •  
  •