ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਦਾ ਸੱਦਾ

ਪੰਜਾਬ ਵਿਧਾਨ ਸਭਾ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਭਲਕੇ 19 ਅਕਤੂਬਰ ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਜਥੇਬੰਦੀ ਵੱਲੋਂ ਇਹ ਧਰਨਾ ਉਸ ਵੇਲੇ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ, ਜਦੋਂ ਪੰਜਾਬ ਸਰਕਾਰ ਵੱਲੋਂ ਜਥੇਬੰਦੀ ਨੂੰ ਮਸਲੇ ਦੇ ਹੱਲ ਲਈ ਗੱਲਬਾਤ ਕਰਨ ਦਾ ਸੱਦਾ ਭੇਜਿਆ ਗਿਆ।

ਜਥੇਬੰਦੀ ਵੱਲੋਂ ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਵੱਲੋਂ ਸਾਂਝੀ ਕੀਤੀ ਗਈ ਅਤੇ ਬਾਅਦ ਵਿੱਚ ਯੂਨੀਅਨ ਦੇ ਮਾਨਸਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਵੱਲੋਂ ਇਥੇ ਦਿੱਤੇ ਜਾ ਰਹੇ ਧਰਨੇ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਇਸ ਬਾਰੇ ਦੱਸਿਆ ਗਿਆ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੀਆਂ ਕਿਸਾਨ ਜਥੇਬੰਦਆਂ ਨੂੰ ਕੇਂਦਰ ਵੱਲੋਂ ਦੋ ਵਾਰ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਦੇ ਸਬੰਧ ਵਿਚ ਜਥੇਬੰਦੀਆਂ ਨੇ ਪਹਿਲਾ ਸੱਦਾ ਰੱਦ ਕਰ ਦਿੱਤਾ ਸੀ ਤੇ ਬਾਅਦ ਵਿਚ ਦੂਜੇ ਸੱਦੇ ‘ਤੇ ਦਿੱਲੀ ਪਹੁੰਚੇ ਸਨ। ਪਰ ਉਹ ਕੇਂਦਰ ਨਾਲ ਗੱਲਬਾਤ ਤੋਂ ਨਾਖੁਸ਼ ਹੋਏ। ਉਹਨਾਂ ਨੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਸੀ।

  • 124
  •  
  •  
  •  
  •