ਲਾਪਤਾ ਪਾਵਨ ਸਰੂਪ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ

ਸ਼੍ਰੋਮਣੀ ਕਮੇਟੀ ਖਿਲਾਫ਼ ਪਿਛਲੇ ਕਈ ਦਿਨਾਂ ਤੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ। ਇਸੇ ਦੌਰਾਨ ਵੱਖ-ਵੱਖ ਜਥੇਬੰਦੀਆਂ ਵੱਲੋਂ ਦੋਸ਼ੀਆਂ ਨੂੰ ਪੰਥਕ ਰਵਾਇਤਾਂ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਮੈਂਬਰ ਸੇਵਾ ਸਿੰਘ ਸੇਖਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਮੰਗ ਪੱਤਰ ਦੇਣ ਲਈ ਪਹੁੰਚੇ। ਇਸ ਵਫ਼ਦ ਵਿਚ ਜਥੇਦਾਰ ਸੇਖਵਾਂ ਤੋਂ ਇਲਾਵਾ ਬੀਬੀ ਕਿਰਨਜੀਤ ਕੌਰ ਸਮੇਤ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਲ ਹਨ।

ਇਸ ਤੋਂ ਇਲਾਵਾ ਹੋਰ ਵੱਖ ਵੱਖ ਸਿੱਖ ਜਥੇਬੰਦੀਆਂ ਨਾਲ ਸਬੰਧਿਤ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦੇ ਕੇ ਜਥੇਦਾਰ ਸ੍ਰੀ ਅਕਾਲ ਤਖਤ ਨੂੰ ਅਪੀਲ ਕੀਤੀ ਗਈ ਕਿ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਮੁਲਾਜ਼ਮਾਂ ਨੂੰ ਪੰਥਕ ਰਵਾਇਤਾਂ ਅਨੁਸਾਰ ਅਕਾਲ ਤਖ਼ਤ ਸਾਹਿਬ ਤੋਂ ਹੀ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਵਫ਼ਦ ਵਿਚ ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਭਾਈ ਹਰਪਾਲ ਸਿੰਘ ਰਮਦਾਸ, ਬਾਬਾ ਜੋਧਬੀਰ ਸਿੰਘ ਐਡਵੋਕੇਟ, ਬੂੜ ਸਿੰਘ ਸ਼ਹੀਦ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਆਦਿ ਹਾਜ਼ਰ ਸਨ।

  • 142
  •  
  •  
  •  
  •