ਆਸਟ੍ਰੇਲੀਆ ‘ਚ ਗੁਰਦੁਆਰਾ ਸਾਹਿਬ ਨੂੰ ‘ਵਿਰਾਸਤੀ ਅਸਥਾਨ’ ਦਾ ਦਰਜਾ ਦਿੱਤਾ

ਨਿਊ ਸਾਊਥ ਵੇਲਜ਼ ਸੂਬੇ ਦੇ ਵੂਲਗੂਲਗਾ ਸਥਿਤ ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ ਨੂੰ ਉੱਥੋਂ ਦੀ ਸਰਕਾਰ ਨੇ ‘ਵਿਰਾਸਤੀ ਅਸਥਾਨ’ ਦਾ ਦਰਜਾ ਦਿੱਤਾ ਹੈ। ਸਥਾਨਕ ਸਰਕਾਰ ਦੇ ਇਸ ਕਦਮ ਦੇ ਨਾਲ ਸਮੁੱਚੇ ਵਿਸ਼ਵ ਦੇ ਕੋਨੋ-ਕੋਨੇ ’ਚ ਵਸਦੇ ਸਿੱਖਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਕੌਫ਼ਸ ਬੰਦਰਗਾਹ ਲਾਗੇ ਸਥਿਤ ਇਸ ਗੁਰੂਘਰ ਦੀ ਸਥਾਪਨਾ 1968 ’ਚ ਹੋਈ ਸੀ ਤੇ ਤਦ ਆਸਟ੍ਰੇਲੀਆ ਦੇ ਸਥਾਨਕ ਨਾਗਰਿਕਾਂ ਨੇ ਇਸ ਕਾਰਜ ਵਿਚ ਕਾਫ਼ੀ ਮਦਦ ਕੀਤੀ ਸੀ। ਇਸ ਨੂੰ ਇਸੇ ਹਫ਼ਤੇ ਨਿਊ ਸਾਊਥ ਵੇਲਜ਼ ਦੀ ਸਰਕਾਰ ਨੇ ਰਾਜ ਦੇ ‘ਹੈਰੀਟੇਜ ਰਜਿਸਟਰ’ ਵਿੱਚ ਸੂਚੀਬੱਧ ਕਰ ਲਿਆ ਹੈ।


‘ਇੰਡੀਅਨ ਲਿੰਕ’ ਵੱਲੋਂ ਰਿਪੋਰਟ ਮੁਤਾਬਕ ਵੂਲਗੂਲਗਾ ਦੇ ਇਸ ਗੁਰਦੁਆਰਾ ਸਾਹਿਬ ਦਾ ਇਤਿਹਾਸਕ ਹੀ ਨਹੀਂ, ਸੱਭਿਆਚਾਰਕ ਮਹੱਤਵ ਵੀ ਹੈ। ਇਹ ਗੁਰੂਘਰ ਪ੍ਰਵਾਸੀ ਪੰਜਾਬੀਆਂ ਦੀ ਆਸਟ੍ਰੇਲੀਆ ’ਚ ਆ ਕੇ ਵਸਣ ਦੀ ਕਹਾਣੀ ਵੀ ਬਿਆਨ ਕਰਦਾ ਹੈ। ਇਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪਬਲਿਕ ਆਫ਼ੀਸਰ ਅਮਨਦੀਪ ਸਿੰਘ ਸਿੱਧੂ ਨੇ ਕਿਹਾ ਇਹ ਨਿਊ ਸਾਊਥ ਵੇਲਜ਼ ਰਾਜ ਤੇ ਆਸਟ੍ਰੇਲੀਆ ਵਿੱਚ ਸਿੱਖ ਕੌਮ ਦੀ ਅਦਭੁਤ ਪ੍ਰਾਪਤੀ ਹੈ। ਉਨ੍ਹਾਂ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਨੂੰ ਇਹ ਦਰਜਾ ਦਿਵਾਉਣ ਲਈ ਉੱਦਮ ਸੱਤ ਵਰ੍ਹੇ ਪਹਿਲਾਂ 2013 ’ਚ ਸ਼ੁਰੂ ਕੀਤੇ ਗਏ ਸਨ।

  • 246
  •  
  •  
  •  
  •