ਖੇਤੀ ਕਾਨੂੰਨਾਂ ਅਤੇ ਧਾਰਾ 370 ਬਾਰੇ ਲਏ ਗਏ ਫੈਸਲਿਆਂ ਤੋਂ ਪਿੱਛੇ ਨਹੀਂ ਹਟਾਂਗੇ: ਮੋਦੀ

ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਸਾਰਾਮ ‘ਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਕਸ਼ਮੀਰ ਵਿਚ ਧਾਰਾ 370 ਅਤੇ ਦੇਸ਼ ਭਰ ਵਿਚ ਖੇਤੀ ਸਬੰਧੀ ਬਣਾਏ ਤਿੰਨ ਕਾਨੂੰਨਾਂ ਬਾਰੇ ਲਏ ਗਏ ਫੈਸਲਿਆਂ ਤੋਂ ਪਿੱਛੇ ਨਹੀਂ ਹਟਣਗੇ।

ਮੋਦੀ ਨੇ ਕਿਹਾ ਕਿ ਦੇਸ਼ ਨੇ ਕਿਸਾਨਾਂ ਨੂੰ ਵਿਚੋਲਿਆਂ ਤੇ ਦਲਾਲਾਂ ਤੋਂ ਮੁਕਤ ਕਰਨ ਦਾ ਫੈਸਲਾ ਕੀਤਾ ਤਾਂ ਵਿਰੋਧੀ ਧਿਰਾਂ ਦਲਾਲਾਂ ਦੇ ਪੱਖ ਵਿੱਚ ਖੁੱਲ੍ਹ ਕੇ ਮੈਦਾਨ ਜਾ ਨਿੱਤਰ ਆਈਆਂ। ਉਨ੍ਹਾਂ ਵਿਰੋਧੀ ਧਿਰਾਂ ’ਤੇ ਬਾਰੇ ਕਿਹਾ, ‘ਮੰਡੀ ਤੇ ਐੱਮਐੱਸਪੀ ਤਾਂ ਬਹਾਨਾ ਹੈ, ਅਸਲ ਵਿੱਚ ਦਲਾਲਾਂ ਤੇ ਵਿਚੋਲਿਆਂ ਨੂੰ ਬਚਾਨਾ ਹੈ।’ ਮੋਦੀ ਨੇ ਕਿਹਾ ਕਿ ਉਹ ਖੇਤੀ ਸੰਬੰਧੀ ਬਣਾਏ ਗਏ ਕਾਨੂੰਨਾਂ ‘ਤੇ ਦ੍ਰਿੜ ਹੈ ਤੇ ਕਦੇ ਇਸ ਫੈਸਲੇ ਤੋਂ ਨਹੀਂ ਪਲਟਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦਾ ਫੈਸਲਾ ਲਿਆ ਪਰ ਹੁਣ ਇਹ ਲੋਕ ਇਸ ਨੂੰ ਪਲਟਣਾ ਚਾਹੁੰਦੇ ਹਨ। ਵਿਰੋਧੀ ਧਿਰ ਕਹਿ ਰਿਹਾ ਹੈ ਕਿ ਸੱਤਾ ‘ਚ ਆਉਣ ‘ਤੇ ਫਿਰ ਤੋਂ ਧਾਰਾ 370 ਨੂੰ ਲਾਗੂ ਕਰ ਦੇਣਗੇ। ਉਨ੍ਹਾਂ ਨੇ ਕਿਹਾ ਕਿ ਇਹ ਲੋਕ ਕਿਸੇ ਦੀ ਵੀ ਮਦਦ ਲੈ ਲੈਣ ਪਰ ਦੇਸ਼ ਆਪਣੇ ਫੈਸਲਿਆਂ ਤੋਂ ਪਿੱਛੇ ਨਹੀਂ ਹਟੇਗਾ।

  • 259
  •  
  •  
  •  
  •