ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਹੋਇਆ ਟਕਰਾਅ

ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸਤਿਕਾਰ ਕਮੇਟੀ ਵਲੋਂ ਪਿਛਲੇ 40 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਅੱਜ ਇੱਥੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਇੱਕ ਵਾਰ ਫਿਰ ਟਕਰਾਅ ਹੋਇਆ ਹੈ।

ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸੇ ਵੱਲੋਂ ਅੱਜ ਇੱਕ ਵਾਰ ਫਿਰ ਸ਼੍ਰੋਮਣੀ ਕਮੇਟੀ ਦੇ ਦਫਤਰ ਨੂੰ ਬਾਹਰੋਂ ਜਿੰਦਾ ਲਗਾਇਆ ਗਿਆ ਹੈ ਤੇ ਅਤੇ ਦੂਸਰੇ ਗੇਟ ‘ਤੇ ਧਰਨਾ ਲਗਾ ਕੇ ਬੰਦ ਕੀਤਾ ਗਿਆ ਹੈ। ਇਸ ਟਕਰਾਅ ਦੌਰਾਨ ਟਾਸਕ ਫੋਰਸ ਵੱਲੋਂ ਜਿੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ ਸਿੱਖ ਸੰਗਤ ਨਾਲ ਧੱਕਾ-ਮੁੱਕੀ ਕੀਤੀ ਗਈ, ਉੱਥੇ ਹੀ ਪਹੁੰਚੇ ਪੱਤਰਕਾਰਾਂ ਨੂੰ ਵੀ ਕਵਰੇਜ਼ ਤੋਂ ਰੋਕਿਆ ਗਿਆ। ਪੱਤਰਕਾਰਾਂ ਵੱਲੋਂ ਬਦਸਲੂਕੀ ਦੇ ਦੋਸ਼ ਲਾਏ ਜਾ ਰਹੇ ਹਨ।

ਸਿੱਖ ਸੰਗਤ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਮੈਂਬਰ ਇਸ ਟਕਰਾਅ ‘ਚ ਜ਼ਖਮੀ ਹੋਣ ਦੀ ਖਬਰ ਹੈ। ਫਿਲਹਾਲ ਮੌਕੇ ‘ਤੇ ਐਂਬੂਲੈਂਸ ਬੁਲਾਈ ਗਈ ਹੈ ਤੇ ਜ਼ਖਮੀਆਂ ਨੂੰ ਹਸਪਤਾਲ ਭੇਜਣ ਦੀ ਖਬਰ ਸਾਹਮਣੇ ਆ ਰਹੀ ਹੈ। ਸਾਹਮਣੇ ਆਈਆਂ ਤਸਵੀਰਾਂ ਵਿਚ ਵੇਖਿਆ ਜਾ ਸਕਦਾ ਹੈ ਕਿ ਇੱਥੇ ਤਲਵਾਰਾਂ ਲਹਿਰਾਈਆਂ ਗਈਆਂ ਅਤੇ ਡਾਂਗਾਂ ਵੀ ਚੱਲੀਆਂ ਹਨ। ਹੁਣ ਸਥਿਤੀ ਸੁਧਰੀ ਹੈ ਪਰ ਤਣਾਅ ਬਣਿਆ ਹੋਇਆ ਹੈ।

  • 92
  •  
  •  
  •  
  •