ਦਲ ਖ਼ਾਲਸਾ ਵੱਲੋਂ 1 ਨਵੰਬਰ ਨੂੰ ਅਕਾਲ ਤਖ਼ਤ ਤੱਕ ਮਾਰਚ ਕੱਢਣ ਦਾ ਐਲਾਨ

ਅੰਮ੍ਰਿਤਸਰ- ਦਲ ਖ਼ਾਲਸਾ ਵੱਲੋਂ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਰੋਸ ਰੈਲੀ ਕਰਨ ਉਪਰੰਤ ਨਵੰਬਰ 1984 ‘ਚ ਦਿੱਲੀ ‘ਚ ਸਿੱਖ ਨਸਲਕੁਸ਼ੀ ਦੇ ਸ਼ਿਕਾਰ ਸਿੱਖਾਂ ਦੀ ਯਾਦ ‘ਚ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮਸ਼ਾਲਾਂ ਨਾਲ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਫ਼ੈਸਲਾ ਅੱਜ ਇੱਥੇ ਪਾਰਟੀ ਪ੍ਰਧਾਨ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਮੀਟਿੰਗ ‘ਚ ਲਿਆ ਗਿਆ।

ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਦਿੱਲੀ ਤਖ਼ਤ ਵਲੋਂ ਸਟੇਟ-ਨੀਤੀ ਤਹਿਤ ਪੰਜਾਬ ਦੇ ਲੁੱਟੇ ਜਾ ਰਹੇ ਪਾਣੀਆਂ, ਦਰਕਿਨਾਰ ਕੀਤੀ ਜਾ ਰਹੀ ਮਾਂ -ਬੋਲੀ ਪੰਜਾਬੀ, ਨਸਲਕੁਸ਼ੀ ਦੀ ਸ਼ਿਕਾਰ ਸਿੱਖ ਨੌਜਵਾਨੀ ਅਤੇ ਉਜਾੜੀ ਜਾ ਰਹੀ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਸੰਘਰਸ਼ ਜ਼ਰੂਰੀ ਅਤੇ ਸਮੇਂ ਦੀ ਲੋੜ ਹੈ। ਉਹਨਾਂ ਕਿਹਾ ਕਿ ਸਮਾਗਮ ਮੌਕੇ ਭਾਰਤ-ਨੇਪਾਲ ਦੀ ਤਰਜ਼ (ਵੀਜ਼ਾ ਫ੍ਰੀ) ਉਤੇ ਪੰਜਾਬ ਨਾਲ ਲੱਗਦੇ ਅੰਤਰਰਾਸ਼ਟਰੀ ਸਰਹੱਦ ਨੂੰ ਖੁੱਲ੍ਹੇ ਵਪਾਰ ਲਈ ਖੋਲ੍ਹਣ ਸਬੰਧੀ ਮੰਗ ਉਠਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦਿਵਸ ਮੌਕੇ ਕੀਤੀ ਜਾ ਰਹੀ ਰੈਲੀ ਨੂੰ ਅਕਾਲੀ ਦਲ (ਅੰਮਿ੍ਤਸਰ) ਸਮੇਤ ਹਮਿਖ਼ਆਲ ਜਥੇਬੰਦੀਆਂ ਦੇ ਆਗੂ ਅਤੇ ਨਾਮਵਰ ਸ਼ਖ਼ਸੀਅਤਾਂ ਸੰਬੋਧਨ ਕਰਨਗੀਆਂ।

  • 76
  •  
  •  
  •  
  •