ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕਮੇਟੀ ਕਾਇਮ

ਸ੍ਰੀ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮਾਂ ਦੇ ਸਬੰਧ ’ਚ ਕੇਂਦਰ ਸਰਕਾਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਬਣਾਈ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰੱਖਿਆ ਮੰਤਰੀ ਰਾਜਨਾਥ ਸਿੰਘ, ਲੋਕ ਸਭਾ ਦੇ ਸਪੀਕਰ ਓਮ ਬਿਰਲਾ ਸਮੇਤ 70 ਮੈਂਬਰੀ ਇਹ ਕਮੇਟੀ ਇਨ੍ਹਾਂ ਧਾਰਮਿਕ ਸਮਾਗਮਾਂ ਲਈ ਨੀਤੀ, ਯੋਜਨਾ ਤੇ ਪ੍ਰੋਗਰਾਮਾਂ ਦੀ ਤਾਰੀਕ ਸਬੰਧੀ ਯੋਜਨਾ ਉਲੀਕੇਗੀ। ਅਜੈ ਕੁਮਾਰ ਭੱਲਾ ਇਸ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ। -ਪੀਟੀਆਈ

  • 62
  •  
  •  
  •  
  •