ਜ਼ਮੀਨ ਹੇਠਲੇ ਪਾਣੀ ਦੀ ਸੰਭਾਲ ਲਈ ਸੂਬਿਆਂ ਨੂੰ ਹਦਾਇਤਾਂ

ਕੇਂਦਰੀ ਜ਼ਮੀਨਦੋਜ਼ ਜਲ ਬੋਰਡ ਨੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਜਲ ਸਪਲਾਈ ਕਰ ਰਹੀਆਂ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਜ਼ਮੀਨਦੋਜ਼ ਪਾਣੀ ਦੀ ਬਰਬਾਦੀ ਤੇ ਦੁਰਵਰਤੋਂ ਨਾ ਹੋਵੇ। ਨਾਲ ਹੀ ਉਨ੍ਹਾਂ ਅਜਿਹਾ ਹੋਣ ’ਤੇ ਸਖ਼ਤ ਕਾਰਵਾਈ ਦਾ ਵੀ ਨਿਰਦੇਸ਼ ਦਿੱਤਾ ਹੈ। ਬੋਰਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ’ਤੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅੱਠ ਅਕਤੂਬਰ ਨੂੰ ਹੁਕਮ ਜਾਰੀ ਕੀਤਾ ਗਿਆ ਸੀ। ਬੋਰਡ ਦੇ ਇੱਕ ਹੋਰ ਅਧਿਕਾਰੀ ਨੇ ਕਿਹਾ ਕਿ ਅਜਿਹਾ ਹੋਣ ’ਤੇ ਵਾਤਾਵਰਨ ਸੰਭਾਲ ਐਕਟ 1986 ਤਹਿਤ ਕਾਰਵਾਈ ਕੀਤੀ ਜਾਵੇਗੀ। -ਪੀਟੀਆਈ

  • 54
  •  
  •  
  •  
  •