ਕੈਨੇਡਾ: ਬ੍ਰਿਟਿਸ਼ ਕੋਲੰਬੀਆ ‘ਚ ਸਰਕਾਰ ਬਣਾਏਗੀ ਜਗਮੀਤ ਸਿੰਘ ਦੀ ਪਾਰਟੀ

ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ‘ਚ 42ਵੀਂ ਵਿਧਾਨ ਸਭਾ ਲਈ ਵਿਧਾਇਕ ਚੁਣਨ ਲਈ 24 ਅਕਤੂਬਰ ਨੂੰ ਚੋਣਾਂ ਹੋਈਆਂ। ਇਨ੍ਹਾਂ ਚੋਣਾਂ ‘ਚ ਜਗਮੀਤ ਸਿੰਘ ਵਾਲੀ ਐੱਨ. ਡੀ. ਪੀ. ਪਾਰਟੀ ਨੇ ਜਿੱਤ ਹਾਸਲ ਕੀਤੀ ਹੈ ਅਤੇ ਜੌਹਨ ਹੌਰਗਨ ਇਸ ਸੂਬੇ ਦੇ ਮੁੱਖ ਮੰਤਰੀ ਹੋਣਗੇ। ਅੱਠ ਪੰਜਾਬੀਆਂ ਨੂੰ ਐੱਮ. ਐੱਲ. ਏ. ਚੁਣੇ ਜਾਣ ਦਾ ਮਾਣ ਹਾਸਲ ਹੋਇਆ।

ਜਾਣਕਾਰੀ ਅਨੁਸਾਰ ਐੱਨ.ਡੀ.ਪੀ. ਨੂੰ 55, ਲਿਬਰਲ 29 ਤੇ ਗਰੀਨ ਪਾਰਟੀ ਨੂੰ 3 ਸੀਟਾਂ ਮਿਲੀਆਂ ਹਨ। ਸੂਬੇ ਦੀ 42ਵੀਂ 87 ਮੈਂਬਰੀ ਵਿਧਾਨ ਸਭਾ ਲਈ ਵੋਟਾਂ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਪਾਈਆਂ ਗਈਆਂ। ਡਾਕ ਰਾਹੀ ਪਾਈਆਂ ਵੋਟਾਂ ਦੀ ਗਿਣਤੀ 6 ਨਵੰਬਰ ਨੂੰ ਹੋਵੇਗੀ। ਇਨ੍ਹਾਂ ਚੋਣਾਂ ਵਿਚ 24 ਪੰਜਾਬੀ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਸਨ, ਜਿਨ੍ਹਾਂ ‘ਚੋਂ 8 ਪੰਜਾਬੀ ਉਮੀਦਵਾਰ ਚੋਣ ਜਿੱਤਣ ਵਿਚ ਕਾਮਯਾਬ ਰਹੇ ਹਨ।

ਤਿੰਨ ਪੰਜਾਬਣਾਂ ਸਮੇਤ ਅੱਠੇ ਉਮੀਦਵਾਰ ਐੱਨ.ਡੀ.ਪੀ. ਦੇ ਹਨ। ਲਿਬਰਲ ਪਾਰਟੀ ਦੇ ਸਾਰੇ ਪੰਜਾਬੀ ਉਮੀਦਵਾਰ ਚੋਣ ਹਾਰ ਗਏ ਹਨ। ਜ਼ਿਲ੍ਹਾ ਕਪੂਰਥਲਾ ਦੇ ਸ਼ਹਿਰ ਸੁਲਤਾਨਪੁਰ ਲੋਧੀ ਦੇ ਜੰਮਪਲ ਅਮਨਦੀਪ ਸਿੰਘ ਨੂੰ ਬਿ੍ਟਿਸ਼ ਕੋਲੰਬੀਆ ਦਾ ਪਹਿਲਾ ਦਸਤਾਰਧਾਰੀ ਸਿੱਖ ਵਿਧਾਇਕ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ।

  • 2.1K
  •  
  •  
  •  
  •