ਲਾਪਤਾ ਪਾਵਨ ਸਰੂਪ ਮਾਮਲੇ ‘ਚ ਸਿੱਖ ਜਥੇਬੰਦੀਆਂ ਦੀ ਮੁੜ ਮੋਰਚੇ ਸਬੰਧੀ ਮੀਟਿੰਗ 10 ਨੂੰ

ਸਿੱਖ ਜਗਤ ਵਿਚ ਪਿਛਲੇ ਕਰੀਬ ਇੱਕ ਮਹੀਨੇ ਤੋਂ ਲਾਪਤਾ 328 ਪਾਵਨ ਸਰੂਪਾਂ ਦਾ ਮਾਮਲਾ ਭਖਿਆ ਹੋਇਆ ਹੈ। ਇਸ ਮਾਮਲੇ ਦੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਧਰਨਾ ਲਾਉਣ ਵਾਲੀਆਂ ਸਿੱਖ ਜਥੇਬੰਦੀਆਂ ਦੇ ਆਗੂ 10 ਨਵੰਬਰ ਨੂੰ ਮੁੜ ਤੋਂ ਮੋਰਚਾ ਲਾਉਣ ਬਾਰੇ ਅਗਲਾ ਫ਼ੈਸਲਾ ਲੈਣਗੇ।

ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਮੋਰਚਾ ਲਗਾਇਆ ਗਿਆ ਸੀ, ਜਿਸ ਨੂੰ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਨੇ ਆਪਣੀ ਟਾਸਕ ਫ਼ੋਰਸ ਦੀ ਮਦਦ ਨਾਲ ਹਟਾ ਦਿੱਤਾ ਸੀ। ਇਸ ਸੰਬੰਧੀ ਤਰਲੋਚਨ ਸਿੰਘ ਸੋਹਲ, ਲਖਬੀਰ ਸਿੰਘ ਮੁਹਾਲਮ, ਮਨਜੀਤ ਸਿੰਘ ਝਬਾਲ, ਰਾਜਾ ਰਾਜ ਸਿੰਘ, ਦਿਲਬਾਗ ਸਿੰਘ, ਸਰੂਪ ਸਿੰਘ ਆਦਿ ਦੀ ਮੀਟਿੰਗ ਹੋਈ, ਜਿਸ ਵਿੱਚ ਉਨ੍ਹਾਂ ਨੇ ਮੋਰਚੇ ਦੀ ਅਗਲੀ ਰਣਨੀਤੀ ਉਲੀਕਣ ਲਈ 10 ਨਵੰਬਰ ਨੂੰ ਵਿਸ਼ੇਸ਼ ਮੀਟਿੰਗ ਕਰਨ ਦਾ ਫ਼ੈਸਲਾ ਲਿਆ ਹੈ।

  • 95
  •  
  •  
  •  
  •