ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਨ ਤੋਂ ਬਾਅਦ ਆਰੰਭ ਹੋਇਆ ਪੰਜਾਬ ਬਚਾਓ ਕਾਫ਼ਲਾ

ਅੰਮ੍ਰਿਤਸਰ ਸਾਹਿਬ: ਪੰਜਾਬ ਦੇ ਵੱਖ ਵੱਖ ਬੁੱਧੀਜੀਵੀਆਂ ਵੱਲੋਂ ਪੰਜਾਬ ਸਮੇਤ ਸੂਬਿਆਂ ਨੂੰ ਵੱਧ ਅਧਿਕਾਰਾਂ ਦੀ ਮੰਗ ਸਮੇਤ ਪੰਜਾਬ ਦੇ ਲੋਕਾਂ ਦੀਆਂ ਹੋਰ ਮੰਗਾਂ ਸੰਬੰਧੀ ਪੰਜਾਬ ਵਾਸੀਆਂ ਨੂੰ ਜਾਗਰੂਕ ਕਰਨ ਹਿੱਤ ਪੰਜਾਬ ਬਚਾਓ ਕਾਫਲੇ ਦੀ ਸ਼ੁਰੂਆਤ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਤੇ ਜਲਿਆਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾ ਭੇਟ ਕਰਕੇ ਕੀਤੀ ਗਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਾਬਕਾ ਵਿਧਾਇਕ ਤਰਸੇਮ ਜੋਧਾ, ਡਾ. ਸ਼ਿਆਮ ਸੁੰਦਰ ਦੀਪਤੀ, ਬੀਬੀ ਕਿਰਨਜੀਤ ਕੌਰ ਝੁਨੀਰ, ਜਸਵਿੰਦਰ ਐਡਵੋਕੇਟ ਅਤੇ ਹੋਰਾਂ ਨੇ ਦੱਸਿਆ ਕਿ ਪੰਜਾਬ ਬਚਾਓ ਪਿੰਡ ਬਚਾਓ ਕਾਫ਼ਲਾ ਲਗਾਤਾਰ ਤਿੰਨ ਮਹੀਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗਾ। ਇਸ ਤੋਂ ਇਲਾਵਾ ਕਾਫ਼ਲਾ ਦਿਨੋ-ਦਿਨ ਵਧਦਾ ਜਾਵੇਗਾ।

  • 149
  •  
  •  
  •  
  •