ਰਾਸ਼ਟਰਪਤੀ ਵੱਲੋਂ ਮੁੱਖ ਮੰਤਰੀ ਨੂੰ ਮਿਲਣ ਤੋਂ ਇਨਕਾਰ, ਕੈਪਟਨ ਭਲਕੇ ਦੇਣਗੇ ਧਰਨਾ

ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਖੇਤੀ ਸੁਧਾਰ ਕਾਨੂੰਨਾਂ ਦੇ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵਲੋਂ ਭਲਕੇ 4 ਨਵੰਬਰ ਨੂੰ ਵਿਧਾਇਕਾਂ ਨਾਲ ਮਿਲ ਕੇ ਰਾਜਘਾਟ ‘ਤੇ ਧਰਨਾ ਦਿੱਤਾ ਜਾਵੇਗਾ। ਪੰਜਾਬ ਸਰਕਾਰ ਨੇ ਲਿਖਤੀ ਰੂਪ ਵਿਚ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮੰਗਿਆ ਸੀ।

ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਣ ਕਾਰਨ ਪੰਜਾਬ ਦੇ ਬਿਜਲੀ ਸੰਕਟ ਅਤੇ ਜ਼ਰੂਰੀ ਵਸਤੂਆਂ ਦੀ ਸਪਲਾਈ ਦੀ ਗੰਭੀਰ ਸਥਿਤੀ ਨੂੰ ਉਜਾਗਰ ਕਰਨ ਲਈ ਉਨ੍ਹਾਂ ਵਲੋਂ ਇਹ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਿੱਲੀ ਧਾਰਾ 144 ਲੱਗੇ ਹੋਣ ਕਾਰਨ ਪੰਜਾਬ ਭਵਨ ਤੋਂ ਰਾਸ਼ਟਰ ਪਿਤਾ ਦੀ ਸਮਾਧੀ ਤੱਕ ਚਾਰ-ਚਾਰ ਵਿਧਾਇਕਾਂ ਦਾ ਜਥਾ ਮਾਰਚ ਕਰੇਗਾ। ਪਹਿਲਾ ਜਥਾ ਸਵੇਰੇ 10.30 ਵਜੇ ਰਵਾਨਾ ਹੋਵੇਗਾ, ਜਿਸ ਦੀ ਅਗਵਾਈ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ।

  • 66
  •  
  •  
  •  
  •