ਪਾਕਿ ਸਰਕਾਰ ਨੇ ਸਿੱਖਾਂ ਕੋਲੋ ਵਾਪਸ ਲਿਆ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ

ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਰੱਖ-ਰਖਾਅ ਦੀ ਜ਼ਿੰਮੇਵਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਵਾਪਸ ਲੈ ਕੇ ਈਟੀਪੀਬੀ ਯਾਨੀ ਇਵੈਕਿਯੂ ਟਰੱਸਟ ਪ੍ਰਾਪਰਟੀ ਬੋਰਡ ਨੂੰ ਦੇ ਦਿੱਤੀ ਹੈ। ਇਸ ਬੋਰਡ ਦੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਵਿਚ ਕੁੱਲ 9 ਮੈਂਬਰ ਹਨ ਪਰ ਇਹਨਾਂ ਮੈਂਬਰਾਂ ਵਿਚੋਂ ਇੱਕ ਵੀ ਮੈਂਬਰ ਸਿੱਖ ਭਾਈਚਾਰੇ ਨਾਲ ਸਬੰਧਤ ਨਹੀਂ ਹੈ।

ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਦਾ ਸਿੱਖਾਂ ਵੱਲੋਂ ਕਾਫ਼ੀ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਇਸ ਫੈਸਲੇ ‘ਤੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵਾਪਸ ਲੈਕੇ ਇਕ ਨਵੀਂ ਸਰਕਾਰੀ ਕਮੇਟੀ ਦੇ ਹਵਾਲੇ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ।

ਇਹ ਪਾਕਿਸਤਾਨ ਵਿਚ ਵਸਦੇ ਸਿੱਖ ਘੱਟ ਗਿਣਤੀ ਭਾਈਚਾਰੇ ਦੇ ਮੁਢਲੇ ਅਧਿਕਾਰਾਂ ਤੇ ਇੱਕ ਵੱਡਾ ਹਮਲਾ ਹੈ। ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਨਵੀਂ ਬਣਾਈ 9 ਮੈਂਬਰੀ ਕਮੇਟੀ ਵਿੱਚ ਇੱਕ ਵੀ ਸਿੱਖ ਸ਼ਾਮਲ ਨਹੀ। ਪਾਕਿਸਤਾਨ ਸਰਕਾਰ ਨੂੰ ਆਪਣਾ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਅਤੇ ਇਸ ਇਤਿਹਾਸਕ ਸਥਾਨ ਦੀ ਸੇਵਾ ਸੰਭਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੀ ਰਹਿਣੀ ਚਾਹੀਦੀ ਹੈ।

  • 331
  •  
  •  
  •  
  •