ਡੇਰਾਬੱਸੀ ਦੇ ਪਿੰਡ ਦੇਵੀਨਗਰ ‘ਚ ਮੁੜ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਚੰਡੀਗੜ੍ਹ-ਅੰਬਾਲਾ ਮੁੱਖ ਸੜਕ ‘ਤੇ ਸਥਿਤ ਪਿੰਡ ਦੇਵੀਨਗਰ ਦੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ‘ਤੇ ਥਾਣਾ ਡੇਰਾਬੱਸੀ ਦੇ ਮੁਖੀ ਸਤਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚ ਚੁੱਕੇ ਹਨ। ਦੱਸ ਦਈਏ ਕਿ ਇਸੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਾਲ 2017 ‘ਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕਰਨ ਦੀ ਘਟਨਾ ਵਾਪਰ ਚੁੱਕੀ ਹੈ। ਉਸ ਮਾਮਲੇ ‘ਚ ਵੀ ਪੁਲਿਸ ਨੇ ਕਿਹਾ ਸੀ ਕਿ ਦੋਸ਼ੀ ਵਿਅਕਤੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੈ।

ਹੁਣ ਇਸ ਬੇਅਦਬੀ ਕਰਨ ਦੇ ਮਾਮਲੇ ‘ਚ ਪੁਲਿਸ ਨੇ ਇਕ ਔਰਤ ਨੂੰ ਕਾਬੂ ਕਰ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸ. ਐਸ. ਪੀ. ਮੁਹਾਲੀ ਸਤਿੰਦਰ ਸਿੰਘ ਨੇ ਪਿੰਡ ਵਾਸੀਆਂ ਸਮੇਤ ਮੌਕੇ ‘ਤੇ ਮੌਜੂਦ ਸਿੱਖ ਸੰਗਤ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਗ੍ਰਿਫ਼ਤਾਰ ਕੀਤੀ ਔਰਤ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬੇਅਦਬੀ ਕਰਨ ਵਾਲੀ ਔਰਤ ਦੀ ਪਹਿਚਾਣ 32 ਸਾਲਾ ਰਣਜੀਤ ਕੌਰ ਦੇ ਰੂਪ ਵਿਚ ਹੋਈ ਹੈ, ਜਿਸ ਦੇ 2 ਬੱਚੇ ਵੀ ਹਨ। ਔਰਤ ਪਿੰਡ ਦੇਵੀਨਗਰ ‘ਚ ਹੀ ਆਪਣੀ ਮਾਂ ਕੋਲ ਰਹਿੰਦੀ ਹੈ ਅਤੇ ਉਸ ਦੇ ਪਰਿਵਾਰ ਮੁਤਾਬਕ ਔਰਤ ਮਾਨਸਿਕ ਤੌਰ ‘ਤੇ ਬਿਮਾਰ ਰਹਿੰਦੀ ਹੈ। ਔਰਤ ਨੂੰ ਬੇਅਦਬੀ ਕਰਦਿਆਂ ਪਿੰਡ ਵਾਸੀਆਂ ਨੇ ਮੌਕੇ ‘ਤੇ ਹੀ ਕਾਬੂ ਕਰ ਲਿਆ ਸੀ।

  • 191
  •  
  •  
  •  
  •