ਇਮਰਾਨ ਖਾਨ ਨੇ ਸਿੱਖ ਸ਼ਰਧਾਲੂਆਂ ਲਈ ਹਸਨ ਅਬਦਾਲ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਨੂੰ ਹਸਨ ਅਬਦਾਲ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਹਸਨ ਅਬਦਾਲ ਰੇਲਵੇ ਸਟੇਸ਼ਨ ਨੂੰ ਖਾਸ ਤੌਰ ‘ਤੇ ਸਿੱਖ ਯਾਤਰੀਆਂ ਲਈ ਅਪਗ੍ਰੇਡ ਕੀਤਾ ਗਿਆ ਹੈ ਜਿਸ ‘ਚ ਸ਼ਰਧਾਲੂਆਂ ਲਈ ਵਧੀਆ ਸਹੂਲਤਾਂ ਹੋਣਗੀਆਂ। ਇਮਰਾਨ ਖਾਨ ਨੂੰ ਇਸ ਰੇਲਵੇ ਸਟੇਸ਼ਨ ‘ਤੇ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਬ੍ਰਿਟਿਸ਼ ਦੌਰ ਦੇ ਇਸ ਰੇਲਵੇ ਸਟੇਸ਼ਨ ਦੀ 127 ਸਾਲਾਂ ਬਾਅਦ ਮੁੜ ਮੁਰੰਮਤ ਕਰ ਨਵੀਨੀਕਰਨ ਕੀਤਾ ਗਿਆ ਹੈ। ਇਸ ਲਈ ਕਰੀਬ 25 ਕਰੋੜ ਰੁਪਏ ਖਰਚ ਗਏ ਹਨ।

ਇਮਰਾਨ ਖਾਨ ਨੇ ਕਿਹਾ ਕਿ ਪਾਕਿਸਤਾਨ ਵਿਚ ਸਾਰੇ ਧਰਮਾਂ ਦੇ ਸਤਿਕਾਰ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦਾ ਮੱਕਾ-ਮਦੀਨਾ ਪਾਕਿਤਸਾਨ ਵੀ ਹੈ। ਉਨ੍ਹਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਨਨਕਾਣਾ ਸਾਹਿਬ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪੰਜਾ ਸਾਹਿਬ ਦੇ ਨੇੜੇ ਇਸ ਰੇਲਵੇ ਸਟੇਸ਼ਨ ਨਾਲ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਹੋਰ ਸਹੂਲਤਾਂ ਮਿਲਣਗੀਆਂ।

ਦੱਸ ਦਈਏ ਕਿ ਇਸ ਰੇਲਵੇ ਸਟੇਸ਼ਨ ਵਿਚ ਪਾਕਿਸਤਾਨ ‘ਚ ਧਾਰਮਿਕ ਸਮਾਗਮਾਂ ਲਈ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਕਈ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੇ ਠਹਿਰਨ ਲਈ ਇੱਥੇ ਕਈ ਕਮਰੇ ਬਣਾਏ ਗਏ ਹਨ। ਇਸ ਤੋਂ ਇਲਾਵਾ ਸ਼ਬਦ ਕੀਰਤਨ ਲਈ ਇੱਕ ਹਾਲ ਵੀ ਬਣਾਇਆ ਗਿਆ ਹੈ ਤਾਂ ਜੋ ਗੱਡੀ ਦੀ ਉਡੀਕ ਕਰ ਰਹੀਆਂ ਸੰਗਤਾਂ ਆਪਣੇ ਧਾਰਮਿਕ ਰੀਤੀ ਰਿਵਾਜ਼ ਪੂਰੇ ਕਰ ਸਕਣ। ਇਸ ਤੋਂ ਇਲਾਵਾ ਉਸ ਸਟੇਸ਼ਨ ਦੇ ਸਾਹਮਣੇ ਇੱਕ ਪੰਜ ਤਾਰਾ ਹੋਟਲ ਲਈ ਜ਼ਮੀਨ ਰਾਖਵੀਂ ਰੱਖ ਗਈ ਹੈ।

  • 142
  •  
  •  
  •  
  •