ਅਮਰੀਕਾ: ਸੈਲਮ ‘ਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਬੋਰਡ ਲਗਾਏ

ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 551ਵੇਂ ਗੁਰਪੁਰਬ ਨੂੰ ਬਹੁਤ ਸ਼ਰਧਾ ਅਤੇ ਭਾਵਨਾ ਨਾਲ ਮਨਾਉਣ ਲਈ ਅਮਰੀਕਾ ਦੇ ਔਰੇਗਨ ਸੂਬੇ ਦੇ ਸੈਲਮ ਸ਼ਹਿਰ ਵਿੱਚ ਸਿੱਖ ਸੇਵਾ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਉੱਘੇ ਕਾਰੋਬਾਰੀ ਸ:ਬਹਾਦਰ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ‘ਤੇ ਹਾਈਵੇ ‘ਤੇ ਬੋਰਡ ਲਗਾਏ ਗਏ ਹਨ।

ਸ. ਬਹਾਦਰ ਸਿੰਘ ਨੇ ਦੱਸਿਆ ਕਿ ਅਮਰੀਕਾ ਦੇ ਦੂਸਰੇ ਸ਼ਹਿਰਾਂ ਦੇ ਹਾਈਵੇ ਉੱਪਰ ਵੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਗੁਰਪੁਰਬ ਮਨਾਉਣ ਲਈ ਬੋਰਡ ਲਗਾਉਣੇ ਚਾਹੀਦੇ ਹਨ, ਜਿਸ ਨਾਲ ਗੁਰੂ ਨਾਨਕ ਸਾਹਿਬ ਜੀ ਦੇ ਫਲਸਫੇ ਤੇ ਸਿੱਖਿਆ ਦਾ ਪ੍ਰਚਾਰ ਤੇ ਪ੍ਰਸਾਰ ਹੋ ਸਕੇ। ਸੈਲਮ ਦੀ ਸਮੁੱਚੀ ਸੰਗਤ ਦੀ ਅਪੀਲ ਹੈ ਕਿ ਕਰਤਾਰਪੁਰ ਲਾਂਘਾਂ ਗੁਰਪੁਰਬ ਤੋਂ ਪਹਿਲਾਂ ਭਾਰਤ ਸਰਕਾਰ ਨੂੰ ਖੋਲ੍ਹ ਦੇਣਾ ਚਾਹੀਦਾ ਹੈ ਜੋ ਅਮਨ, ਸ਼ਾਂਤੀ ਤੇ ਦੋਨੋਂ ਦੇਸ਼ਾਂ ‘ਚ ਸੁਖਾਵੇਂ ਸਬੰਧਾਂ ਲਈ ਪ੍ਰੇਰਨਾ ਸ੍ਰੋਤ ਹੋਵੇਗਾ।

  • 168
  •  
  •  
  •  
  •