ਭਾਰਤ ਦੇ ਇਤਿਹਾਸ ‘ਚ ਪਹਿਲੀ ਵਾਰ ਗੰਭੀਰ ਮੰਦੀ: ਆਰਬੀਆਈ

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਰਿਪੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਮੁਲਕ ਗੰਭੀਰ ਮੰਦੀ (ਰੀਸੈਸ਼ਨ) ਦੇ ਦੌਰ ’ਚ ਦਾਖ਼ਲ ਹੋ ਗਿਆ ਹੈ ਅਤੇ ਜੁਲਾਈ ਤੋਂ ਸਤੰਬਰ ਦੇ ਵਕਫ਼ੇ ਦੌਰਾਨ ਜੀਡੀਪੀ ਦਾ ਘਟਣਾ ਇਸ ਦਾ ਸਬੂਤ ਹੈ। ਆਰਬੀਆਈ ਦੇ ਆਰਥਿਕ ਸਰਗਰਮੀ ਸੂਚਕ ਅੰਕ ਦੇ ਅੰਦਾਜ਼ੇ ਮੁਤਾਬਕ ਭਾਰਤ ਦੀ ਜੀਡੀਪੀ ਮੌਜੂਦਾ ਵਿੱਤੀ ਵਰ੍ਹੇ ਦੀ ਦੂਜੀ ਤਿਮਾਹੀ ’ਚ ਨਕਾਰਾਤਮਕ ਸੀ ਅਤੇ ਜੀਡੀਪੀ 8.6 ਫ਼ੀਸਦੀ ਤੱਕ ਘਟੀ।

ਰਿਪੋਰਟ ’ਚ ਕਿਹਾ ਗਿਆ,‘‘ਭਾਰਤ ਦੇ ਇਤਿਹਾਸ ’ਚ ਪਹਿਲੀ ਵਾਰ 2020-21 ਦੇ ਪਹਿਲੇ ਅੱਧ ’ਚ ਗੰਭੀਰ ਮੰਦੀ ਦਾ ਸ਼ਿਕਾਰ ਹੋ ਗਿਆ। ਵਿੱਤੀ ਵਰ੍ਹੇ ਦੀ ਲਗਾਤਾਰ ਦੂਜੀ ਤਿਮਾਹੀ ’ਚ ਜੀਡੀਪੀ ਦੇ ਹੋਰ ਡਿੱਗਣ ਦੇ ਆਸਾਰ ਬਣੇ।’’ ਵਿਕਾਸ ਦਰ ’ਚ ਵਾਧਾ ਕਾਰੋਬਾਰੀ ਗਤੀਵਿਧੀਆਂ ਦੇ ਹੌਲੀ-ਹੌਲੀ ਆਮ ਵਾਂਗ ਹੋਣ ਕਾਰਨ ਦਰਜ ਹੋ ਰਿਹਾ ਹੈ ਅਤੇ ਅਰਥਚਾਰੇ ’ਚ ਮੰਦੀ ਥੋੜ੍ਹੇ ਸਮੇਂ ਤੱਕ ਰਹਿਣ ਦੀ ਸੰਭਾਵਨਾ ਹੈ।

  • 262
  •  
  •  
  •  
  •