ਸਿੱਖ ਸੰਸਥਾਵਾਂ ਦੀ ਆਜ਼ਾਦੀ ਲਈ ਇਕਜੁੱਟ ਹੋਣ ਦੀ ਲੋੜ: ਭਾਈ ਹਵਾਰਾ ਕਮੇਟੀ

ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੇ ਸੌ ਸਾਲਾਂ ਦੇ ਇਤਿਹਾਸ ਬਾਰੇ ਟਿੱਪਣੀ ਕਰਦਿਆਂ ਹਵਾਰਾ ਕਮੇਟੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਖਾਤਰ ਸਿੱਖ ਸੰਸਥਾ ਦੇ ਸੁਨਹਿਰੀ ਇਤਿਹਾਸ ਨੂੰ ਕਲੰਕਿਤ ਕੀਤਾ ਹੈ। ਹਵਾਰਾ ਕਮੇਟੀ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਕਜੁਟ ਹੋਣ ਤਾਂ ਜੋ ਸਿੱਖ ਸੰਸਥਾਵਾਂ ਨੂੰ ਬਾਦਲਾਂ ਤੋਂ ਮੁਕਤ ਕਰਾਇਆ ਜਾ ਸਕੇ।

ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ ਵਲੋਂ ਜਾਰੀ ਇਕ ਬਿਆਨ ਰਾਹੀਂ ਐਡਵੋਕੇਟ ਅਮਰ ਸਿੰਘ ਚਾਹਲ, ਬਾਪੂ ਗੁਰਚਰਨ ਸਿੰਘ, ਦਿਲਸ਼ੇਰ ਸਿੰਘ, ਬਲਬੀਰ ਸਿੰਘ ਤੇ ਮਹਾਂਵੀਰ ਸਿੰਘ ਸਣੇ ਹੋਰਨਾਂ ਨੇ ਆਖਿਆ ਕਿ ਸਿੱਖ ਸੰਸਥਾ ਦੀ ਸਥਾਪਨਾ ਦਾ ਮੁੱਖ ਮੰਤਵ ਗੁਰਦੁਆਰਿਆਂ ਦਾ ਸੁਚਾਰੂ ਪ੍ਰਬੰਧ, ਧਰਮ ਪ੍ਰਚਾਰ ਅਤੇ ਸਿੱਖ ਧਾਰਮਿਕ ਸਮੱਸਿਆਵਾਂ ਦਾ ਹੱਲ ਕਰਨਾ ਸੀ, ਪਰ ਸਿੱਖ ਸੰਸਥਾ ਆਪਣੇ ਮੰਤਵ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ। 1996 ਵਿਚ ਅਕਾਲੀ ਦਲ ਨੇ ਮੋਗਾ ਕਾਨਫਰੰਸ ਰਾਹੀਂ ਸਿਆਸੀ ਜਥੇਬੰਦੀ ਦਾ ਪੰਥਕ ਚਿਹਰਾ ਬਦਲ ਦਿੱਤਾ ਹੈ। ਸਿੱਟੇ ਵਜੋਂ ਪੰਥ ਦੀ ਪਹਿਰੇਦਾਰੀ ਕਰਨ ਵਾਲੀਆਂ ਜਥੇਬੰਦੀਆਂ ਕੁੱਝ ਮੁੱਦਿਆਂ ਤੱਕ ਸੀਮਤ ਹੋ ਕੇ ਰਹਿ ਗਈਆਂ।

ਲਾਪਤਾ ਪਾਵਨ ਸਰੂਪ ਮਾਮਲੇ ‘ਚ ਸਿੱਖ ਜਥੇਬੰਦੀਆਂ ਵੱਲੋਂ ਮੁਜ਼ਾਹਰਾ 27 ਨੂੰ

ਸਿੱਖ ਜਥੇਬੰਦੀਆਂ ਵੱਲੋਂ ਬਣਾਏ ਪੰਥਕ ਏਕਤਾ ਮੋਰਚੇ ਦੇ ਆਗੂਆਂ ਨੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ’ਚ 27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਸਮੇਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕਸੂਰਵਾਰਾਂ ਖ਼ਿਲਾਫ਼ ਪੁਲਿਸ ਕੇਸ ਤੇ ਲਾਪਤਾ ਸਰੂਪਾਂ ਦਾ ਪਤਾ ਦੱਸਣ ਦੀ ਮੰਗ ਕੀਤੀ ਜਾਵੇਗੀ।

  • 1.3K
  •  
  •  
  •  
  •