ਦੂਜੇ ਰਾਜਾਂ ਨੂੰ ਜਾਂਦੇ ਪੰਜਾਬ ਦੇ ਪਾਣੀ ਦੀ ਕੀਮਤ ਵਸੂਲੇ ਸੂਬਾ ਸਰਕਾਰ: ਸਿਮਰਜੀਤ ਬੈਂਸ

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਦੂਜੇ ਰਾਜਾਂ ਨੂੰ ਜਾ ਰਹੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਕੀਮਤ ਵਸੂਲਣ ਲਈ ਸ਼ੁਰੂ ਕੀਤੀ ‘ਪੰਜਾਬ ਅਧਿਕਾਰ ਯਾਤਰਾ’ ਦਾ ਕਾਫ਼ਲਾ ਵੀਰਵਾਰ ਨੂੰ ਮੁਹਾਲੀ ਪੁੱਜਿਆ। ਸਿਮਰਜੀਤ ਬੈਂਸ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ 21 ਲੱਖ ਲੋਕਾਂ ਦੇ ਦਸਤਖ਼ਤ ਕਰਵਾ ਕੇ ਪਟੀਸ਼ਨ ਤਿਆਰ ਕੀਤੀ ਹੈ। ਇਹ ਪਟੀਸ਼ਨ ਅੱਜ ਵਿਧਾਨ ਸਭਾ ਵਿੱਚ ਪਟੀਸ਼ਨ ਕਮੇਟੀ ਅੱਗੇ ਪੇਸ਼ ਕੀਤੀ ਜਾਵੇਗੀ।

ਇਸ ਮੌਕੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਦੇਸ਼ ਦੇ ਬਾਕੀ ਸੂਬੇ ਆਪਣੇ ਕੁਦਰਤੀ ਸੋਮੇ ਇਮਾਰਤੀ ਲੱਕੜ, ਕੋਲਾ, ਮਾਰਬਲ, ਕੱਚਾ ਲੋਹਾ ਆਦਿ ਮੁੱਲ ਵੇਚਦੇ ਹਨ ਤਾਂ ਪੰਜਾਬ ਨੂੰ ਵੀ ਪਾਣੀ ਦੀ ਕੀਮਤ ਵਸੂਲ ਕਰਨੀ ਚਾਹੀਦੀ ਹੈ, ਜੋ ਕਿ ਸਾਡਾ ਕਾਨੂੰਨੀ ਅਧਿਕਾਰ ਵੀ ਹੈ। ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਤੋਂ ਪਾਣੀ ਦੀ ਕੀਮਤ ਵਸੂਲੀ ਜਾਵੇ ਜਾਂ ਦੂਜੇ ਸੂਬਿਆਂ ਨੂੰ ਮੁਫ਼ਤ ਦਿੱਤੇ ਜਾ ਰਹੇ ਪਾਣੀ ਦੀ ਸਪਲਾਈ ਬੰਦ ਕੀਤੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਲੋੜ ਪੈਣ ’ਤੇ ਲੋਕ ਇਨਸਾਫ਼ ਪਾਰਟੀ ਪਾਣੀਆਂ ਦੀ ਲੁੱਟ ਰੋਕਣ ਅਤੇ ਕਿਸਾਨ ਵਿਰੋਧੀ ਖੇਤੀ ਬਿੱਲਾਂ ਖ਼ਿਲਾਫ਼ ਸਮਾਜਿਕ ਅਤੇ ਕਾਨੂੰਨੀ ਲੜਾਈ ਲੜਨ ਤੋਂ ਪਿੱਛੇ ਨਹੀਂ ਹਟੇਗੀ।

  • 284
  •  
  •  
  •  
  •