ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖਿਲਾਫ਼ ਸਿਆਸੀ ਟਿੱਪਣੀਆਂ ਨਹੀਂ ਸਹਾਂਗੇ- ਭਾਈ ਲੌਂਗੋਵਾਲ

ਅੰਮ੍ਰਿਤਸਰ: ਭਾਜਪਾ ਦੇ ਆਗੂ ਹਰਜੀਤ ਗਰੇਵਾਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਕੀਤੀਆਂ ਗਈਆਂ ਟਿੱਪਣੀਆਂ ਦੇ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿੱਖ ਧਰਮ ‘ਚ ਰੁਤਬਾ ਸਰਵਉੱਚ ਹੈ, ਜਿਸ ਕਰਕੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਵੀ ਸਿਆਸੀ ਆਗੂ ਦੀ ਟਿੱਪਣੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਥੋਂ ਮੁੱਖ ਦਫਤਰ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਮੀਰੀ ਪੀਰੀ ਦਾ ਪ੍ਰਤੀਕ ਹੈ, ਜਿਸ ਕਰਕੇ ਇਥੋਂ ਸਿੱਖਾਂ ਨੂੰ ਧਾਰਮਿਕ ਸ਼ਕਤੀ ਦੇ ਨਾਲ-ਨਾਲ ਰਾਜਨੀਤਕ ਚੇਤਨਾ ਵੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤ ਦੀ ਸਚਾਈ ਬਿਆਨ ਕਰਨ ‘ਤੇ ਕੁਝ ਸਿਆਸੀ ਜਮਾਤਾਂ ਦੇ ਆਗੂਆਂ ਨੂੰ ਹੋਈ ਤਕਲੀਫ ਦੀ ਸਮਝ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਜਥੇਦਾਰ ਨੇ ਬਿਲਕੁਲ ਸੱਚ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਲਗਾਤਾਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਿੱਖਾਂ ਦੇ ਇਤਿਹਾਸਕ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਦੇਸ਼ ਅੰਦਰ ਘੱਟ ਗਿਣਤੀਆਂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ

  • 393
  •  
  •  
  •  
  •