ਕਰਤਾਰਪੁਰ ਲਾਂਘਾ ਧਾਰਮਿਕ ਸਦਭਾਵਨਾ ਅਤੇ ਆਪਸੀ ਸਾਂਝ ਦਾ ਪ੍ਰਤੀਕ- ਕੁਰੈਸ਼ੀ

ਅੰਮ੍ਰਿਤਸਰ: ਵਿਸ਼ਵ ਸਹਿਣਸ਼ੀਲਤਾ ਦਿਵਸ ਮੌਕੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਵਿਖੇ ‘ਮੌਜੂਦਾ ਯੁੱਗ ‘ਚ ਸਹਿਣਸ਼ੀਲਤਾ ਦੀ ਮਹੱਤਤਾ’ ਵਿਸ਼ੇ ‘ਤੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਰਤਾਰਪੁਰ ਲਾਂਘੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਰਤਾਰਪੁਰ ਲਾਂਘਾ ਧਾਰਮਿਕ ਸਦਭਾਵਨਾ ਅਤੇ ਆਪਸੀ ਸਾਂਝ ਦਾ ਸੰਦੇਸ਼ ਦੇ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਲਾਂਘਾ ਘੱਟ ਗਿਣਤੀਆਂ ਅਤੇ ਵਿਸ਼ੇਸ਼ ਤੌਰ ‘ਤੇ ਸਿੱਖ ਭਾਈਚਾਰੇ ਦੇ ਬੁਨਿਆਦੀ ਧਾਰਮਿਕ ਅਧਿਕਾਰਾਂ ਦੇ ਮੱਦੇਨਜ਼ਰ ਇਸਲਾਮੀ ਕਦਰਾਂ ਕੀਮਤਾਂ ਅਤੇ ਦੇਸ਼ ਦੇ ਸੰਵਿਧਾਨ ਦੇ ਅਨੁਸਾਰ ਬਣਾਇਆ ਗਿਆ ਹੈ। ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਸਕੱਤਰ ਅੰਦਲੀਬ ਅੱਬਾਸ ਨੇ ਕਰਤਾਰਪੁਰ ਲਾਂਘੇ ਨੂੰ ਮੁਹੱਬਤ ਅਤੇ ਭਾਈਚਾਰਕ ਸਾਂਝ ਦੀ ਰਾਹਦਾਰੀ ਦੱਸਿਆ। ਜਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਭਾਰਤ ਤਰਫ਼ੋਂ ਪਿਛਲੇ ਕਈ ਮਹੀਨਿਆਂ ਤੋਂ ਬੰਦ ਹੈ, ਜਦਕਿ ਦੂਜੇ ਪਾਸੇ ਹੁਣ ਕੋਰੋਨਾ ਦਾ ਕ੍ਰੋਪ ਘਟਣ ਦੇ ਬਾਅਦ ਪਾਕਿਸਤਾਨ ਨੇ ਆਪਣੇ ਪਾਸੇ ਤੋਂ ਇਹ ਲਾਂਘਾ ਖੋਲ੍ਹ ਦਿੱਤਾ ਹੈ। ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਹ ਲਾਂਘਾ ਖੋਲ੍ਹਣ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ।

  • 61
  •  
  •  
  •  
  •