ਕਿਸਾਨਾਂ ਨੂੰ ਦਿੱਲੀ ਜਾਣ ਦਾ ਮਿਲਿਆ ਰਾਹ, ਬੁਰਾੜੀ ਮੈਦਾਨ ‘ਚ ਲਾ ਸਕਣਗੇ ਧਰਨਾ

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਸਿੰਘੁ ਬਾਰਡਰ ਨੂੰ ਪਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਭਾਵ ਕਿ ਕਿਸਾਨ ਹੁਣ ਦਿੱਲੀ ‘ਚ ਦਾਖ਼ਲ ਹੋ ਸਕਣਗੇ। ਕਿਸਾਨਾਂ ਨੂੰ ਬੁਰਾੜੀ ਮੈਦਾਨ ‘ਚ ਪ੍ਰਦਰਸ਼ਨ ਦੀ ਇਜਾਜ਼ਤ ਦਿੱਤੀ ਗਈ ਹੈ। ਹੁਣ ਰਾਮ ਲੀਲਾ ਮੈਦਾਨ ਦੀ ਥਾਂ ਹੁਣ ਬੁਰਾੜੀ ਮੈਦਾਨ ‘ਚ ਕਿਸਾਨ ਪ੍ਰਦਰਸ਼ਨ ਕਰ ਸਕਦੇ ਹਨ। ਕਿਸਾਨਾਂ ਦੀ ਗਿਣਤੀ ਵਧੇਰੇ ਹੋਣ ਕਾਰਨ ਕਾਰਨ ਰਾਮਲੀਲਾ ਗਰਾਊਂਡ ਰੈਲੀ ਲਈ ਛੋਟਾ ਹੋਣਾ ਹੈ। ਹੁਣ ਪੁਲਿਸ ਨੇ ਰਾਹ ਦੇ ਦਿੱਤਾ ਹੈ ਤੇ ਕੋਈ ਰੋਕ ਨਹੀਂ ਲਗਾਈ ਜਾਏਗੀ। ਹਾਲਾਂਕਿ ਦਿੱਲੀ ਪੁਲਿਸ ਦੀ ਇਕ ਟੀਮ ਕਿਸਾਨਾਂ ਦੇ ਨਾਲ ਰਹੇਗੀ ਅਤੇ ਉਨ੍ਹਾਂ ‘ਤੇ ਨਜ਼ਰ ਰੱਖੇਗੀ।

ਦੂਜੇ ਪਾਸੇ ਸਾਰੇ ਨਾਕੇ ਤੋੜ ਕੇ ਕਿਸਾਨ ਬਹਾਦੁਰਗੜ੍ਹ ਤੋਂ ਸਿੰਘੂ ਤੇ ਟਿੱਕਰੀ ਬਾਰਡਰ ’ਤੇ ਪੁੱਜ ਗਏ। ਇਥੇ ਪੁਲੀਸ ਦੀ ਉਨ੍ਹਾਂ ਦੀ ਝੜਪ ਹੋ ਗਈ। ਪੁਲੀਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਜਲ ਤੋਪਾਂ ਦੀ ਵਰਤੋਂ ਵੀ ਕੀਤੀ। ਕਿਸਾਨ ਜਥੇਬੰਦੀਆਂ ‘ਚ ਇਹ ਵੀ ਚਰਚਾ ਛਿੜ ਗਈ ਹੈ ਕਿ ਕੇਂਦਰ ਦੀ ਇਹ ਇੱਕ ਚਾਲ ਹੋ ਸਕਦੀ ਕਿਉਂਕਿ ਇਸ ਨਾਲ ਦਿੱਲੀ ਦੀ ਘੇਰਾਬੰਦੀ ਖਤਮ ਹੋ ਜਾਵੇਗੀ ਤੇ ਕਿਸਾਨ ਇਕ ਥਾਂ ਇਕੱਠੇ ਹੋ ਜਾਣਗੇ। ਪੁਲੀਸ ਫੋਰਸ ਵੀ ਇਕ ਥਾਂ ਕੇਂਦਰਤ ਹੋ ਜਾਵੇਗੀ ਤੇ ਫਿਰ ਕਿਸੇ ਅਦਾਲਤ ਤੋਂ ਹੁਕਮ ਲੈਕੇ ਕਿਸਾਨਾਂ ਨੂੰ ਖਿਡਾਉਣਾ ਸੌਖਾ ਹੋ ਜਾਵੇਗਾ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਗ੍ਰਹਿ ਮੰਤਰੀ ਸਤਿੰਦਰ ਜੈਨ ਵੱਲੋਂ ਆਰਜ਼ੀ ਜੇਲ੍ਹਾਂ ਲਈ ਸਟੇਡੀਅਮ ਦੇਣ ਦੀ ਦਿੱਲੀ ਪੁਲੀਸ ਦੀ ਮੰਗ ਠੁਕਰਾ ਦਿੱਤੀ ਹੈ।

  • 446
  •  
  •  
  •  
  •