ਸਮੁੱਚੀ ਕੌਮ ਗੁਰਪੁਰਬ ਵਾਲੇ ਦਿਨ ਕਿਸਾਨਾਂ ਦੇ ਲਈ ਕਰੇ ਅਰਦਾਸ- ਜਥੇਦਾਰ ਅਕਾਲ ਤਖ਼ਤ

ਤਲਵੰਡੀ ਸਾਬੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਸੱਦਾ ਦਿੱਤਾ ਹੈ ਕਿ 30 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਸਮੁੱਚੀ ਕੌਮ ਅਰਦਾਸ ਕਰੇ ਕਿ ਵਾਹਿਗੁਰੂ ਦਿੱਲੀ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਬਲ ਬਖਸ਼ਣ ਅਤੇ ਭਾਰਤ ਸਰਕਾਰ ਨੂੰ ਸਮੁੱਤ ਬਖਸ਼ਣ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰਿਆਣਾ ਪੁਲਿਸ ਦੇ ਵੱਲੋਂ ਕਿਸਾਨ ਆਗੂਆਂ ਅਤੇ ਵਾਟਰ ਕੈਨਨ ਬੰਦ ਕਰਨ ਵਾਲੇ ਨੌਜਵਾਨ ‘ਤੇ ਕੀਤੇ ਦਰਜ ਮਾਮਲੇ ਦੀ ਨਿਖੇਧੀ ਕੀਤੀ ਹੈ।

ਜਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ਼੍ਰੋਮਣੀ ਕਮੇਟੀ, ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਅਤੇ ਸਿੱਖ ਸੰਗਤਾਂ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ਰਧਾ ਅਤੇ ਸਤਿਕਾਰ ਸਹਿਤ ਸਜਾਇਆ ਜਾ ਰਿਹਾ ਹੈ। ਇਸ ਦੀ ਆਰੰਭਤਾ ਅਰਦਾਸ ਕੀਤੇ ਜਾਣ ਉਪਰੰਤ ਹੋਈ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਹੇਠ ਸਜਾਇਆ ਗਿਆ ਇਹ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਹੀ ਸਮਾਪਤ ਹੋਵੇਗਾ।

  • 64
  •  
  •  
  •  
  •