ਸਿੰਘੂ ਅਤੇ ਟਿਕਰੀ ਬਾਰਡਰ ‘ਤੇ ਕਿਸਾਨਾਂ ਨੇ ਮਨਾਇਆ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

ਨਵੀਂ ਦਿੱਲੀ: ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਵਿੱਢੇ ਸੰਘਰਸ਼ ‘ਚ ਕਿਸਾਨ ਦਿੱਲੀ ਨੂੰ ਘੇਰੀ ਬੈਠੇ ਹਨ। ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਦਾ ਦਿੱਲੀ ਵਿਚ ਅੱਜ 5ਵਾਂ ਦਿਨ ਹੈ। ਪਰ ਇਸ ਦੌਰਾਨ ਵੀ ਪੰਜਾਬ ਦੇ ਜਾਏ ਆਪਣੇ ਧਰਮ ਨਾਲ ਜੁੜੇ ਹੋਏ ਹਨ। ਅੱਜ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 551ਵਾਂ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਸਿੰਘੂ ਅਤੇ ਟਿਕਰੀ ਬਾਰਡਰ ‘ਤੇ ਗੁਰਬਾਣੀ ਦੀ ਗੂੰਜ ਕੰਨਾਂ ‘ਚ ਪੈ ਰਹੀ ਹੈ।

ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਵਾਲੀ ਥਾਂ ‘ਤੇ ਬੈਠ ਕੇ ਹੀ ‘ਬਾਬੇ ਨਾਨਕ’ ਦੇ ਪ੍ਰਕਾਸ਼ ਪੁਰਬ ਮੌਕੇ ਅਰਦਾਸ ਕੀਤੀ। ਇਸ ਤੋਂ ਇਲਾਵਾ ਕੜਾਹ-ਪ੍ਰਸ਼ਾਦ ਅਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਮੋਰਚੇ ‘ਤੇ ਡਟੇ ਹੋਏ ਕਿਸਾਨਾਂ ਨੇ ਗੁਰਬਾਣੀ ਦਾ ਜਾਪ ਕੀਤਾ। ਚਾਰੋਂ ਪਾਸੇ ਗੁਰਬਾਣੀ ਦੇ ਸ਼ਬਦਾਂ ਦੀ ਗੂੰਜ ਸੁਣਾਈ ਦਿੱਤੀ। ਇਸ ਤੋਂ ਬਾਅਦ ਧਰਨਾ ਲਾਈ ਬੈਠੀ ਸਾਰੀ ਸੰਗਤ ਅਤੇ ਸੁਰੱਖਿਆ ਬਲਾਂ ਤੇ ਹੋਰ ਲੋਕਾਂ ਨੂੰ ਪ੍ਰਸ਼ਾਦ ਵੰਡਿਆ।

  • 662
  •  
  •  
  •  
  •