ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਬੈਠਕ ਦਾ ਪਹਿਲਾ ਗੇੜ ਸਮਾਪਤ, ਨਹੀਂ ਨਿਕਲਿਆ ਕੋਈ ਸਿੱਟਾ

ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਚਰਚਾ ਜਾਰੀ ਹੈ। ਅੱਜ ਇੱਥੇ ਵਿਗਿਆਨ ਭਵਨ ਵਿਚ ਕਿਸਾਨਾਂ ਤੇ ਸਰਕਾਰ ਵਿਚਾਲੇ ਬੈਠਕ ਦਾ ਪਹਿਲਾ ਗੇੜ ਪੂਰਾ ਹੋ ਗਿਆ ਹੈ। ਇਸ ਦੌਰਾਨ ਕਿਸਾਨ ਆਗੂ ਖੇਤੀ ਕਾਨੂੰਨ ਰੱਦ ਕਰਨ ਦੀ‌ ਮੰਗ ’ਤੇ ਕਾਇਮ ਹਨ ਤੇ ਦੂਜੇ ਪਾਸੇ ਕੇਂਦਰੀ ਮੰਤਰੀ ਵੱਲੋਂ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਕਿਸਾਨਾਂ ਨੇ ਦੁਪਹਿਰੇ ਆਪ ਤਿਆਰ ਕੀਤਾ ਲੰਗਰ ਛਕਿਆ ਤੇ ਸਰਕਾਰ ਵੱਲੋਂ ਪਰੋਸਿਆ ਭੋਜਨ ਖਾਣ ਤੋਂ ਇਨਕਾਰ ਕਰ ਦਿੱਤਾ।

ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬ-ਜ਼ਿੱਦ ਹਨ ਤੇ ਸਰਕਾਰ ਇਸ ਬਾਰੇ ਉਨ੍ਹਾਂ ਨੂੰ ਕੋਈ ਰਾਹ ਨਹੀਂ ਦੇ ਰਹੀ। ਕਿਸਾਨਾਂ ਨੇ ਸਪਸ਼ਟ ਕੀਤਾ ਹੈ ਕਿ ਇਨ੍ਹਾਂ ਕਾਨੂੰਨਾਂ ਦੀ ਵਾਪਸੀ ਤੋਂ ਇਲਾਵਾ ਹੋਰ ਕੁੱਝ ਵੀ ਪ੍ਰਵਾਨ ਨਹੀਂ। ਮੀਟਿੰਗ ਵਿੱਚ ਕਈ ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਤੋਂ ਇਲਾਵਾ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਮੀਟਿੰਗ ਵਿੱਚ ਸ਼ਾਮਲ ਹਨ। ਦੱਸਣਯੋਗ ਹੈ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ 12 ਵਜੇ ਤੋਂ ਚਰਚਾ ਜਾਰੀ ਹੈ।

  • 118
  •  
  •  
  •  
  •