ਮੁਲਤਾਨੀ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਮੇਧ ਸੈਣੀ ਨੂੰ ਦਿੱਤੀ ਅਗਾਊਂ ਜ਼ਮਾਨਤ

ਨਵੀਂ ਦਿੱਲੀ: 1991 ‘ਚ ਸੁਪਰੀਮ ਕੋਰਟ ਨੇ ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

ਕੌਣ ਸਨ ਬਲਵੰਤ ਸਿੰਘ ਮੁਲਤਾਨੀ

ਬਲਵੰਤ ਸਿੰਘ ਮੁਲਤਾਨੀ ਤਤਕਾਲੀ ਆਈਏਐੱਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਸਨ। ਬਲਵੰਤ ਸਿੰਘ ਚੰਡੀਗੜ੍ਹ ਇੰਡਸਟ੍ਰਿਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕੌਰਪੋਰੇਸ਼ਨ (ਸਿਟਕੋ) ਵਿੱਚ ਕੰਮ ਕਰਦੇ ਸਨ। ਦਿ ਇੰਡੀਅਨ ਐਕਸਪ੍ਰੈੱਸ ਅਖ਼ਬਾਰ ਦੁਆਰਾ 19 ਸਤੰਬਰ 2007 ਨੂੰ ਲਿਖੀ ਇੱਕ ਰਿਪੋਰਟ ਦੇ ਅਨੁਸਾਰ, ਬਲਵੰਤ ਨੇ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕੀਤੀ ਹੋਈ ਸੀ ਅਤੇ ਉਹ ਮਈ, 1989 ਤੋਂ ਚੰਡੀਗੜ੍ਹ ਵਿੱਚ ਹੀ ਸਿਟਕੋ ਵਿੱਚ ਜੂਨੀਅਰ ਇੰਜੀਨੀਅਰ ਵਜੋਂ ਕੰਮ ਕਰ ਰਹੇ ਸਨ। 31 ਦਸੰਬਰ, 1991 ਤੱਕ ਉਨ੍ਹਾਂ ਨੂੰ ਐਸ.ਡੀ.ਓ ਵਜੋਂ ਤਰੱਕੀ ਦਿੱਤੀ ਜਾਣੀ ਸੀ। ਉਨ੍ਹਾਂ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਹਾਦਸੇ ਵੇਲੇ ਉਹ 28 ਸਾਲਾਂ ਦੇ ਸਨ।

  • 48
  •  
  •  
  •  
  •